ਡਾ. ਰੂਪ ਸਿੰਘ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਕਮੇਟੀ ਦੇ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪ..
ਅੰਮ੍ਰਿਤਸਰ, 8 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਕਮੇਟੀ ਦੇ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪ ਦਿਤੀ ਗਈ। ਇਸ ਸਮੇਂ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰੋ. ਬਡੂੰਗਰ ਦਾ ਧਨਵਾਦ ਕਰਦੇ ਹਨ ਜਿਨ੍ਹਾਂ ਨੇ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਸਗ ਹੈ ਕਿ ਡਾ. ਰੂਪ ਸਿੰਘ ਸਾਲ 1989 ਵਿਚ ਬਤੌਰ ਸੰਪਾਦਕ ਭਰਤੀ ਹੋਏ ਸਨ।
ਉਨ੍ਹਾਂ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਜ਼ਿੰਮੇਵਾਰ ਪ੍ਰਬੰਧਕ ਦੇ ਅਹੁਦਿਆਂ ਪੁਰ ਡਿਊਟੀ ਕੀਤੀ ਹੈ। ਡਾ. ਰੂਪ ਸਿੰਘ ਇਕ ਉਘੇ ਸਿੱਖ ਵਿਦਵਾਨ ਤੇ ਲੇਖਕ ਹਨ ਜਿਨ੍ਹਾਂ ਦੀ ਕਲਮ ਨੇ ਅਨੇਕਾਂ ਹੀ ਧਾਰਮਕ ਪੁਸਤਕਾਂ ਲਿਖੀਆਂ ਗਈਆਂ ਹਨ ਜੋ ਖੋਜਕਾਰਾਂ ਤੇ ਪਾਠਕਾਂ ਲਈ ਸਿੱਖ ਧਰਮ ਦੀ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਨਿਯੁਕਤ ਹੋਣ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਵੇਖਦੇ ਸਨ।