ਸਿੱਖ ਇਤਿਹਾਸ ਨੂੰ ਤਰੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ: ਸੰਗਤਾਂ ਨੇ ਬੰਦ ਕੀਤੇ PSEB ਦੇ ਗੇਟ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੰਜਾਬ ਸਰਕਾਰ ਨਾਲ 4 ਮੀਟਿੰਗਾਂ ਹੋਈਆਂ ਪਰ ਹੁਣ ਤੱਕ ਸਾਨੂੰ ਲਾਰੇ ਹੀ ਲਾਏ ਗਏ- ਬਲਦੇਵ ਸਿਰਸਾ

Protest outside PSEB Office

 

ਮੁਹਾਲੀ: ਸਿੱਖ ਇਤਿਹਾਸ ਨੂੰ ਤੋੜ-ਮੋੜ ਕੇ ਪੇਸ਼ ਕਰਨ ਦੇ ਮਾਮਲੇ ਵਿਚ ਸਿੱਖ ਸੰਗਤਾਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਪੰਜਾਬ ਬੋਰਡ ਦੀਆਂ ਕਿਤਾਬਾਂ ਵਿਚ ਵਿਦਿਆਰਥੀਆਂ ਨੂੰ ਗਲਤ ਇਤਿਹਾਸ ਪੜ੍ਹਾਉਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਹਨਾਂ ਕਿਤਾਬਾਂ ਦੇ ਲੇਖਕਾਂ, ਪਬਲਿਸ਼ਰਾਂ ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇਣ ਵਾਲੇ ਬੋਰਡ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿਚ ਅੱਜ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।

Protest outside PSEB Office

ਇਸ ਦੇ ਚਲਦਿਆਂ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਪੰਜਾਬ ਦੇ ਦਫ਼ਤਰਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਗੇਟ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ।  ਇਸ ਮੌਕੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੇ ਵੱਡੇ ਅਧਿਕਾਰੀ ਵੀ ਪਹੁੰਚ ਚੁੱਕੇ ਹਨ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼ 8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ "ਇਤਹਾਸ ਬਚਾਓ ਸਿੱਖੀ ਬਚਾਓ" ਮੋਰਚਾ  ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ 'ਚ ਚੱਲ ਰਿਹਾ ਹੈ।

Baldev Singh Sirsa

ਬਲਦੇਵ ਸਿਰਸਾ ਦਾ ਕਹਿਣਾ ਹੈ ਕਿ 5 ਮਾਰਚ ਤੱਕ ਇਕ ਕਿਤਾਬ ਦੀ ਪੜ੍ਹਤਾਲ ਹੋ ਚੁੱਕੀ ਸੀ। ਉਹਨਾਂ ਦੱਸਿਆ ਨਵੀਂ ਪੰਜਾਬ ਸਰਕਾਰ ਨਾਲ ਉਹਨਾਂ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਇਹਨਾਂ ਕਿਤਾਬਾਂ ਦੇ ਲੇਖਕਾਂ, ਪਬਲੀਸ਼ਰਾਂ ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇਣ ਵਾਲੇ ਬੋਰਡ ਅਧਿਕਾਰੀਆਂ ਖਿਲਾਫ਼ ਐਫਆਈਆਰ ਦਰਜ ਕਰਕੇ ਇਹਨਾਂ ਕਿਤਾਬਾਂ ’ਤੇ ਪਾਬੰਦੀ ਲਗਾਈ ਜਾਵੇਗੀ।

PSEB

ਇਸ ਤੋਂ ਬਾਅਦ ਨਵੀਆਂ ਕਿਤਾਬਾਂ ਸ਼ੁਰੂ ਕੀਤੀਆਂ ਜਾਣਗੀਆਂ ਪਰ ਸਰਕਾਰ ਨੇ ਬਿਨ੍ਹਾਂ ਲਾਰਿਆਂ ਤੋਂ ਕੁੱਝ ਨਹੀਂ ਕੀਤਾ। ਬਲਦੇਵ ਸਿਰਸਾ ਦਾ ਕਹਿਣਾ ਹੈ ਕਿ ਤਿੰਨ ਮਹੀਨੇ ਤੋਂ ਉਹਨਾਂ ਦਾ ਮੋਰਚਾ ਚੱਲ ਰਿਹਾ ਹੈ, ਇਸ ਦੇ ਬਾਵਜੂਦ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਈ ਕਾਰਵਾਈ ਨਹੀਂ ਕੀਤੀ। ਦਰਅਸਲ 12 ਦੀ ਇਤਿਹਾਸ ਦੀ ਕਿਤਾਬ ਵਿਚ ਗੁਰੂ ਸਾਹਿਬਾਨ ਅਤੇ ਕੌਮੀ ਸਿੱਖ ਯੋਧਿਆਂ ਬਾਰੇ ਗ਼ਲਤ ਭਾਸ਼ਾ ਅਤੇ ਗੁਰਬਾਣੀ ਦੀਆਂ ਗਲਤ ਤੁਕਾਂ ਲਿਖੀਆਂ ਹੋਈਆਂ ਹਨ ਅਤੇ ਇਹ ਕਿਤਾਬ ਪ੍ਰੋ. ਮਨਜੀਤ ਸਿੰਘ ਸੋਢੀ ਦੀ ਲਿਖੀ ਹੋਈ ਹੈ।

Baldev Singh Sirsa

ਬਲਦੇਵ ਸਿਰਸਾ ਨੇ ਦੱਸਿਆ ਕਿ ਇਹ ਕਿਤਾਬਾਂ 1997 ਵਿਚ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਆਈ ਉਸ ਸਮੇਂ ਤੋਂ ਲੈ ਕੇ ਅੱਜ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੜ੍ਹਾਈਆਂ ਗਈਆਂ। ਹਾਲਾਂਕਿ 2017 ਵਿਚ ਇਹਨਾਂ ਉਤੇ ਰੋਕ ਲਗਾਈ ਗਈ ਸੀ ਪਰ ਇਹ ਅੱਜ ਵੀ ਪਬਲਿਸ਼ ਹੋ ਰਹੀਆਂ ਹਨ। ਇਸ ਤੋਂ ਬਾਅਦ 1999 ਵਿਚ ਖਾਲਸਾ ਸਾਜਨਾ ਦਿਵਸ ਦੇ  300 ਸਾਲਾਂ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦੀ ਭਾਸ਼ਾ ਵਿਚ ਕਿਤਾਬ ਛਾਪੀ ਗਈ ਸੀ ਦੇ ਵਿਚ ਗੁਰੂ ਸਾਹਿਬਾਨ ਦੇ ਬਾਰੇ ਮਾੜੀ ਸ਼ਬਦਾਵਲੀ ਵਰਤੀ ਗਈ ਹੈ।