ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਦੂਜਾ ਨਗਰ ਕੀਰਤਨ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੀ ਪਵਿੱਤਰਤਾ ਦੀ ਰਾਖੀ ਕਰਦੇ ਹੋਏ ਜੂਨ 1984 ਦੇ ਘੱਲੂਘਾਰੇ ਵਿਚ ਸ਼ਹੀਦ ਹੋਏ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ...

Gursewak Singh Bhana, Ranjit Singh Damdami Taksaal and others.

 ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੀ ਪਵਿੱਤਰਤਾ ਦੀ ਰਾਖੀ ਕਰਦੇ ਹੋਏ ਜੂਨ 1984 ਦੇ ਘੱਲੂਘਾਰੇ ਵਿਚ ਸ਼ਹੀਦ ਹੋਏ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਥਾਹਰਾ ਸਿੰਘ, ਜਨਰਲ ਸੁਬੇਗ ਸਿੰਘ ਅਤੇ ਸਮੂਹ ਸਿੰਘਾਂ-ਸਿੰਘਣੀਆਂ ਦੀ ਯਾਦ ਵਿਚ ਦੂਜਾ ਮਹਾਨ ਨਗਰ ਕੀਰਤਨ 27 ਮਈ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ, ਪਿੰਡ ਭਾਣਾ ਤੋਂ ਕਢਿਆ ਜਾਵੇਗਾ। 

ਨਗਰ ਕੀਰਤਨ ਦਾ ਇਸ਼ਤਿਹਾਰ ਜਾਰੀ ਕਰਦੇ ਹੋਏ ਭਾਈ ਗੁਰਸੇਵਕ ਸਿੰਘ ਭਾਣਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ ਖ਼ਾਲਸਾ ਦੇ ਸੀਨੀਅਰ ਆਗੂ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ, ਹੋਂਦ ਚਿੱਲੜ ਕਮੇਟੀ ਦੇ ਆਗੂ ਭਾਈ ਮਨਵਿੰਦਰ ਸਿੰਘ ਗਿਆਸਪੁਰਾ, ਅਕਾਲ ਪੁਰਖ ਕੀ ਫ਼ੌਜ ਦੇ ਮੁੱਖ ਸੇਵਾਦਾਰ ਭਾਈ ਦਮਨਦੀਪ ਸਿੰਘ ਖ਼ਾਲਸਾ ਆਦਿ ਨੇ ਸਾਂਝੇ ਤੌਰ 'ਤੇ ਦਸਿਆ

ਕਿ ਇਹ ਨਗਰ ਕੀਰਤਨ ਪਿੰਡ ਭਾਣਾ ਤੋਂ ਸ਼ੁਰੂ ਹੋ ਕੇ ਢੁੱਡੀ, ਮੰਡਵਾਲਾ, ਧੂੜਕੋਟ, ਭਲੂਰ, ਨੱਥੂਵਾਲਾ, ਨਾਥੇਵਾਲਾ, ਡੇਮਰੂ, ਰੋਡੇ, ਲੰਡੇ, ਜਿਊਣਵਾਲਾ, ਬੱਗੇਆਣਾ, ਕੋਟ ਸੁਖੀਆ, ਨੰਗਲ, ਚਮੇਲੀ ਆਦਿ ਪਿੰਡਾਂ ਵਿਚ ਹੁੰਦਾ ਹੋਇਆ ਪਿੰਡ ਭਾਣਾ ਵਿਖੇ ਸਮਾਪਤ ਹੋਵੇਗਾ।