ਧਰਮੀ ਫ਼ੌਜੀਆਂ ਨੇ ਮਨਾਇਆ ਸ਼ਹੀਦੀ ਪੁਰਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੇ

File Photo

ਧਾਰੀਵਾਲ, 26 ਮਈ (ਇੰਦਰ ਜੀਤ) : ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੇ ਪ੍ਰਬੰਧਾਂ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਫੱਜੂਪੁਰ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਭਾਈ ਕੁਲਦੀਪ ਸਿੰਘ ਨੇ ਕਥਾ-ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਵੇਂ ਪਾਤਸਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਲਾਸਾਨੀ ਸ਼ਹਾਦਤ ਦੇ ਕੇ ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦੇ ਚਲਦਿਆਂ ਜੂਨ 1984 ਵਿਚ ਧਰਮੀ ਫ਼ੌਜੀਆਂ ਵਲੋਂ ਧਰਮ ਦੀ ਖ਼ਾਤਰ ਦਿਤੀਆਂ ਕੁਰਬਾਨੀਆਂ ਨੂੰ ਯਾਦ ਰਖਦੇ ਹੋਏ ਸਿੱਖ ਸੰਗਤਾਂ ਨੂੰ ਹਰ ਸਾਲ 6 ਜੂਨ ਦੇ ਸਾਕੇ ਨੂੰ ਯਾਦ ਕਰਦੇ ਹੋਏ ਸਮਾਗਮ ਕਰਵਾਉਣੇ ਚਾਹੀਦੇ ਹਨ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਵਿਡ-19 ਦੀ ਆੜ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੂਰਬ ਨਾ ਮਨਾਉਣਾ ਸਿੱਖ ਵਿਰੋਧੀ ਤਾਕਤਾਂ ਦੀ ਮਨਸ਼ਾ ਨੂੰ ਜੱਗ-ਜ਼ਾਹਰ ਕਰਦਾ ਹੈ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਅਪਣੇ ਮਾਤਾ-ਪਿਤਾ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ 6 ਪੱਖੇ ਭੇਟ ਕੀਤੇ। ਇਸ ਮੌਕੇ ਸਿੱਖ ਧਰਮੀ ਫ਼ੌਜੀਆਂ ਵਲੋਂ ਧਾਰਮਕ, ਸਮਾਜਕ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਿਰੋਪਾਉ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੀ. ਮੀਤ ਪ੍ਰਧਾਨ ਰਣਧੀਰ ਸਿੰਘ, ਖ਼ਜ਼ਾਨਚੀ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਲਜਾਰ ਸਿੰਘ, ਕਬੀਰ ਮੰਦਰ ਫੱਜੂਪੁਰ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਅਸ਼ਵਨੀ ਫੱਜੂਪੁਰ, ਇੰਦਰਜੀਤ ਸਿੰਘ ਬਾਜਵਾ, ਧਰਮੀ ਫ਼ੌਜੀ ਅਤੇ ਸੰਗਤਾਂ ਹਾਜ਼ਰ ਸਨ।