Panthak News: ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ 3 ਅੰਮ੍ਰਿਤਧਾਰੀ ਕਿਸਾਨਾਂ ਨੂੰ ਹਵਾਈ ਅੱਡੇ 'ਤੇ ਉਡਾਣ 'ਚ ਸਫਰ ਕਰਨ ਤੋਂ ਰੋਕਣ ਦੀ ਨਿੰਦਾ

ਏਜੰਸੀ

ਪੰਥਕ, ਪੰਥਕ/ਗੁਰਬਾਣੀ

Panthak News: ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ।

Jathedar Giani Raghbir Singh condemned for preventing 3 Amritdhari farmers from traveling on the flight at the airport.

 

Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ।

ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕ੍ਰਿਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਦਿੱਤੀ ਹੋਈ ਪਾਵਨ ਬਖ਼ਸ਼ਿਸ਼ ਹੈ ਅਤੇ ਭਾਰਤੀ ਸੰਵਿਧਾਨ ਵਿਚ ਮੌਲਿਕ ਰੂਪ ਵਿਚ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦਾ ਹੱਕ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਭਾਰਤ ਦੀਆਂ ਘਰੇਲੂ ਉਡਾਣਾਂ ਵਿਚ ਵੀ ਨਿਰਧਾਰਿਤ ਆਕਾਰ ਦੀ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ ਪਰ ਅੱਜ ਦਿੱਲੀ ਦੇ ਹਵਾਈ ਅੱਡੇ 'ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਸ. ਜਗਜੀਤ ਸਿੰਘ ਡੱਲੇਵਾਲ, ਸ. ਸੁਖਦੇਵ ਸਿੰਘ ਭੋਜਰਾਜ ਅਤੇ ਸ. ਬਲਦੇਵ ਸਿੰਘ ਸਿਰਸਾ ਨੂੰ ਕ੍ਰਿਪਾਨ ਪਹਿਨ ਕੇ ਸੁਰੱਖਿਆ ਅਧਿਕਾਰੀਆਂ ਵਲੋਂ ਹਵਾਈ ਸਫਰ ਕਰਨ ਤੋਂ ਰੋਕਣਾ ਬੇਹੱਦ ਨਿੰਦਣਯੋਗ ਅਤੇ ਸਿੱਖਾਂ ਦੇ ਮੌਲਿਕ ਤੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਦਿੱਲੀ ਹਵਾਈ ਅੱਡੇ 'ਤੇ ਤਿੰਨ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਤੋਂ ਰੋਕ ਕੇ ਸੰਵਿਧਾਨਿਕ ਤੇ ਕਾਨੂੰਨੀ ਉਲੰਘਣਾ ਕਰਨ ਵਾਲੇ ਸੁਰੱਖਿਆ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।