ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ ਸਣੇ ਹੋਰ ਮੈਂਬਰਾਂ ਵਿਚਾਲੇ ਬਣੀ ਸਹਿਮਤੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੋਈ ਗੈਰਕਾਨੂੰਨੀ ਕੰਮ ਨਹੀਂ ਹੋਵੇਗਾ, ਗੁਰਦੁਆਰਾ ਐਕਟ ਅਨੁਸਾਰ ਲਿਆ ਜਾਵੇਗਾ ਫ਼ੈਸਲਾ- ਦਾਦੂਵਾਲ

Jagdish Singh Jinda and Baljit Singh Daduwal

 

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵਾਂਗ ਹੀ ਕੰਮ ਕਰੇਗੀ। ਇਸ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ, ਅਮਰਿੰਦਰ ਸਿੰਘ ਅਰੋੜਾ,  ਮੋਹਨਜੀਤ ਸਿੰਘ ਪਾਣੀਪਤ ਅਤੇ ਕਮੇਟੀ ਦੇ ਹੋਰ ਮੈਂਬਰਾਂ ਦੀ ਆਪਸ ਵਿਚ ਬਣੀ ਸਹਿਮਤੀ ਬਣ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਾਰੇ ਮੈਂਬਰਾਂ ਨੇ ਸਹਿਮਤੀ ਜਤਾਈ ਹੈ ਕਿ ਕੋਈ ਗੈਰਕਾਨੂੰਨੀ ਕੰਮ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਹਰਿਆਣਾ ਨਿਵਾਸ ਵਿਚ ਮੀਟਿੰਗ ਕੀਤੀ ਗਈ ਸੀ। ਗੁਰਦੁਆਰਿਆਂ ਦੀ ਸੇਵਾ ਇੱਕਮੁੱਠ ਹੋ ਕੇ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਾਅਵਾ ਕੀਤਾ ਸੀ ਕਿ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹੋਈ ਜਨਰਲ ਹਾਊਸ ਦੀ ਬੈਠਕ ਵਿਚ 35 ਵਿਚੋਂ 33 ਮੈਂਬਰਾਂ ਵੱਲੋਂ ਉਹਨਾਂ ਨੂੰ ਮੁੜ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਮੌਜੂਦਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਉਹਨਾਂ ਦੇ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਕਿ ਉਹ ਪ੍ਰਧਾਨ ਹਨ ਅਤੇ ਉਹਨਾਂ ਦੇ ਕਾਰਜਕਾਲ ਦੇ ਛੇ ਮਹੀਨੇ ਅਜੇ ਬਾਕੀ ਹਨ।