Panthak News: ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿਤੀ ਜਾਵੇ ਸਖ਼ਤ ਸਜ਼ਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ,
Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਰ ਕਰੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਵਿਰੁਧ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।