ਸ਼ਹੀਦੀ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਮਾਗਮ ਦੇ ਮੰਜੀ ਸਾਹਿਬ ਦੀਵਾਨ ਹਾਲ ’ਚ ਪਾਏ ਗਏ ਭੋਗ, 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਇਤਿਹਾਸ ਸਿੱਖ ਕੌਮ ਲਈ ਬੇਹੱਦ ਖਾਸ ਹੈ। - ਹਰਜਿੰਦਰ ਸਿੰਘ ਧਾਮੀ

The indulgences found in the Manji Sahib Diwan Hall of the 100th centenary event of Shahidi Saka Panja Sahib,

 

ਅੰਮ੍ਰਿਤਸਰ - ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਗਏ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਨਾਲ ਜੁੜੇ ਰਹਿਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ’ਚ ਸਾਕੇ ਅਤੇ ਮੋਰਚੇ ਖ਼ਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਸਿੱਖ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਇਤਿਹਾਸ ਸਿੱਖ ਕੌਮ ਲਈ ਬੇਹੱਦ ਖਾਸ ਹੈ। 

ਐਡਵੋਕੇਟ ਧਾਮੀ ਨੇ ਇਸ ਮੌਕੇ 30 ਅਕਤੂਬਰ ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਭੇਜੇ ਜਾਣ ਵਾਲੇ ਜੱਥੇ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ’ਤੇ ਇਤਰਾਜ ਵੀ ਪ੍ਰਗਟ ਕੀਤਾ। ਹਰਜਿੰਦਰ ਧਾਮੀ ਨੇ ਪੂਰੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦੇ ਹੋਏ ਗੁਰਤਾਗੱਦੀ ਦਿਵਸ ਬਾਰੇ ਜਾਣੂ ਕਰਵਾਇਆ।