ਸਵੇਰ ਦੀ ਅਰਦਾਸ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਚਾਨਕ ਥੜਾ ਸਾਹਿਬ 'ਤੇ ਲੇਟਿਆ ਅਣਪਛਾਤਾ ਵਿਅਕਤੀ 

Gurudwara Bangla Sahib

ਨਵੀਂ ਦਿੱਲੀ: ਅੱਜ ਸਵੇਰੇ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਮੰਦਭਾਗੀ  ਘਟਨਾ ਸਾਹਮਣੇ ਆਈ ਹੈ। ਦਰਅਸਲ ਅੱਜ ਜਦੋਂ 2.15 ਵਜੇ ਗੁਰਦੁਆਰਾ ਸਾਹਿਬ ਵਿਖੇ ਸਵੇਰ ਦੀ ਪਹਿਲੀ ਅਰਦਾਸ ਹੋ ਰਹੀ ਸੀ ਤਾਂ ਅਚਾਨਕ ਇਕ ਅਣਪਛਾਤਾ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਨੇੜੇ ਆ ਕੇ ਖੜ੍ਹਾ ਹੋ ਗਿਆ।

ਇਸ ਤੋਂ ਬਾਅਦ ਉਹ ਥੜ੍ਹਾ ਸਾਹਿਬ 'ਤੇ ਲੇਟ ਗਿਆ। ਹਾਲਾਂਕਿ ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਗਿਆ ਸੀ, ਨਹੀਂ ਤਾਂ ਬੇਅਦਬੀ ਦੀ ਘਟਨਾ ਵਾਪਰ ਸਕਦੀ ਸੀ।  ਜਦੋਂ ਇਹ ਘਟਨਾ ਵਾਪਸੀ ਉਸ ਸਮੇਂ ਅਰਦਾਸ ਦੀ ਸਮਾਪਤੀ ਹੋ ਰਹੀ ਸੀ। ਇਸ ਮੌਕੇ ਦਰਬਾਰ ਸਾਹਿਬ ਅੰਦਰ ਕਾਫ਼ੀ ਸੰਗਤਾਂ ਵੀ ਮੌਜੂਦ ਸਨ।

ਇਸ ਤੋਂ ਬਾਅਦ ਉੱਥੇ ਮੌਜੂਦ ਸੇਵਾਦਾਰਾਂ ਨੇ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਹੁਣ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਹੈ। ਇਸ ਗੱਲ ਦੀ ਜਾਂਚ ਚੱਲ ਰਹੀ ਹੈ ਕਿ ਉਹ ਥੜਾ ਸਾਹਿਬ 'ਤੇ ਕਿਉਂ ਲੇਟਿਆ।

ਸਿੱਖ ਸੰਗਤ ਵੱਲੋਂ ਇਸ ਮੰਦਭਾਗੀ  ਘਟਨਾ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਟੀਵੀ 'ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਚੱਲ ਰਿਹਾ ਸੀ।