ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ 325 ਸਿੱਖ ਸ਼ਰਧਾਲੂਆਂ ਦਾ ਜਥਾ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਰਵਾਨਾ ਹੋਇਆ ਜਥਾ

Sikh Jatha leave for Pakistan on the occasion of Guru Nanak's birth anniversary

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋ ਗਿਆ ਹੈ। ਇਸ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੈਕਾਰਿਆਂ ਦੀ ਗੂੰਜ ਨਾਲ ਐਸਜੀਪੀਸੀ ਦਫ਼ਤਰ ਤੋਂ ਰਵਾਨਾ ਕੀਤਾ। 

ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਵੱਲੋਂ ਕੀਤੀ ਜਾ ਰਹੀ ਹੈ। ਜਥੇ ਦੇ ਡਿਪਟੀ ਮੁਖੀ ਗੁਰਮੀਤ ਸਿੰਘ ਹਨ।

ਦੱਸ ਦਈਏ ਕਿ 325 ਸ਼ਰਧਾਲੂਆਂ ਦਾ ਇਹ ਜਥਾ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਅਤੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਇਕ ਦਸੰਬਰ ਨੂੰ ਵਾਪਸ ਭਾਰਤ ਪਰਤੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਲਈ ਪਾਕਿਸਤਾਨ ਦੂਤਾਵਾਸ ਵੱਲੋਂ 325 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।