ਸ਼੍ਰੋਮਣੀ ਕਮੇਟੀ ਚੋਣਾਂ 'ਤੇ ਬੋਲੇ ਢੀਂਡਸਾ- ਬੰਦ ਹੋਣਾ ਚਾਹੀਦਾ ਹੈ 'ਲਿਫ਼ਾਫ਼ਾ ਕਲਚਰ' 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੱਜ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ

Sukhdev Dhindsa

ਅੰਮ੍ਰਿਤਸਰ:   ਅੰਮ੍ਰਿਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਾਰਜਕਾਰਨੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

ਚੋਣ ਤੋਂ ਪਹਿਲਾਂ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਘੰਟਾ ਘਰ ਪਲਾਜ਼ਾ, ਗੁਰੂ ਰਾਮਦਾਸ ਨਿਵਾਸ ਸਰਾਂ ਦੇ ਬਾਹਰ ਅਤੇ ਬਾਬਾ ਅਟੱਲ ਰਾਏ ਸਾਹਿਬ ਵਾਲੇ ਪਾਸੇ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। 
 

ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 'ਲਿਫ਼ਾਫ਼ਾ ਕਲਚਰ' ਬੰਦ ਹੋਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੋਕਤੰਤਰੀ ਤਰੀਕੇ ਨਾਲ ਹੋਣੀ ਚਾਹੀਦੀ ਹੈ।

ਸੁਖਦੇਵ ਢੀਂਡਸਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਜਦੋਂ ਤੋਂ ਸੁਖਬੀਰ ਬਾਦਲ ਦੇ ਹੱਥ ਆਈ ਹੈ, ਉਦੋਂ ਤੋਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ 'ਲਿਫ਼ਾਫ਼ਾ ਕਲਚਰ' ਰਾਹੀਂ ਹੋ ਰਹੀ ਹੈ।