Nankana Sahib Nagar Kirtan: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਗੁਰਦੁਆਰੇ ਦੀ ਇਮਾਰਤ ’ਤੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ।

Gurpurb Celebrations Nagar Kirtan at Nankana Sahib

Nankana Sahib Nagar Kirtan:  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਆਤਿਸ਼ਬਾਜ਼ੀ ਹੋਈ, ਉਥੇ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਏ ਗਏ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

Nankana Sahib Nagar Kirtan

ਇਸ ਦੌਰਾਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਗੁਰਦੁਆਰੇ ਦੀ ਇਮਾਰਤ ’ਤੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ। ਨਨਕਾਣਾ ਸਾਹਿਬ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Nankana Sahib Nagar Kirtan

ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਬਾਲਾ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ ਛੇਵੀਂ ਪਾਤਸ਼ਾਹੀ, ਗੁਰਦੁਆਰਾ ਸ੍ਰੀ ਮਾਲ ਜੀ ਸਾਹਿਬ ਅਤੇ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸਮਾਪਤ ਹੋਇਆ।  ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਭੋਗ ਮਗਰੋਂ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ।

Sri Darbar Sahib Decoration

ਦੱਸ ਦੇਈਏ ਕਿ ਸਿੱਖ ਧਰਮ ਦੇ ਬਾਨੀ ਧੰਨ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਅਤੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਭਾਰਤ ਤੋਂ ਕਰੀਬ 3000 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ ਹੋਇਆ ਹੈ।

Sri Darbar Sahib Decoration

ਇਸ ਮੌਕੇ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।  

(For more news apart from Gurpurb Celebrations Nagar Kirtan at Nankana Sahib, stay tuned to Rozana Spokesman)