Gurpurb 2023: ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Gurpurb 2023: ਫੁੱਲਾਂ ਅਤੇ ਰੌਸ਼ਨੀਆਂ ਨਾਲ ਸਜਿਆ ਗੋਲਡਨ ਟੈਂਪਲ-ਨਨਕਾਣਾ ਸਾਹਿਬ

The 554th birth anniversary of Guru Nanak Dev Ji is being celebrated with reverence and fanfare

The 554th birth anniversary of Guru Nanak Dev Ji is being celebrated with reverence and fanfare: ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਬੇਰ ਸਾਹਿਬ  ਸੁਲਤਾਨਪੁਰ ਲੋਧੀ, ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। 

ਇਹ ਵੀ ਪੜ੍ਹੋ: visa Free: ਵਿਦੇਸ਼ ਘੁੰਮਣ ਵਾਲਿਆਂ ਲਈ ਖੁਸ਼ਖਬਰੀ, ਇਸ ਦੇਸ ਨੇ ਵੀਜ਼ਾ ਐਂਟਰੀ ਕੀਤੀ ਫਰੀ

ਹਰਿਮੰਦਰ ਸਾਹਿਬ ਅਤੇ ਨਨਕਾਣਾ ਸਾਹਿਬ ਵਿਖੇ ਅੱਜ ਪੂਰਾ ਦਿਨ ਕੀਰਤਨ ਜਾਰੀ ਰਹੇਗਾ। ਦੁਪਹਿਰ ਵੇਲੇ ਹਰਿਮੰਦਰ ਸਾਹਿਬ ਵਿੱਚ ਜਲੌਅ ਵੀ ਸਜਾਏ ਜਾਣਗੇ। ਅੱਜ ਦੁਨੀਆਂ ਭਰ ਤੋਂ ਸੰਗਤਾਂ ਇੱਥੇ ਪਹੁੰਚ ਰਹੀਆਂ ਹਨ।

ਇਸ ਸਾਲ 2470 ਸਿੱਖ ਸ਼ਰਧਾਲੂ ਭਾਰਤ ਤੋਂ ਪਾਕਿਸਤਾਨ ਪਹੁੰਚ ਚੁੱਕੇ ਹਨ, ਜੋ ਅੱਜ ਨਨਕਾਣਾ ਸਾਹਿਬ ਦੇ ਦਰਸ਼ਨ ਕਰਨਗੇ। ਭਾਰਤ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ 5000 ਤੋਂ ਵੱਧ ਲੋਕਾਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ ਪਰ ਪਾਕਿਸਤਾਨ ਸਰਕਾਰ ਨੇ ਕਰੀਬ 50 ਫੀਸਦੀ ਲੋਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਸਨ।

ਇਹ ਵੀ ਪੜ੍ਹੋ: Fraud News: ਭਾਰਤ-ਪਾਕਿਸਤਾਨ ਮੈਚ ਦੀ ਟਿਕਟ ਦੇ ਨਾਂ 'ਤੇ ਮਹਿਲਾ ਕਾਰੋਬਾਰੀ ਨਾਲ 15 ਲੱਖ ਦੀ ਠੱਗੀ, ਇਕ ਗ੍ਰਿਫਤਾਰ  

ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ। ਇਥੇ ਕਰੀਬ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ। ਇੰਨਾ ਹੀ ਨਹੀਂ ਹਰਿਮੰਦਰ ਸਾਹਿਬ 'ਚ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਇਸ ਦੇ ਦਰਸ਼ਨਾਂ ਲਈ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ।