ਜਹਾਜ਼ ਹਵੇਲੀ ਦੀ ਸੰਭਾਲ ਲਈ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਮ ਸਸਕਾਰ ਲਈ ਮਹਿੰਗੇ ਭਾਅ 'ਤੇ ਜ਼ਮੀਨ...
Balbir Singh Sidhu
ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਮ ਸਸਕਾਰ ਲਈ ਮਹਿੰਗੇ ਭਾਅ 'ਤੇ ਜ਼ਮੀਨ ਖ਼੍ਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸੰਭਾਲ ਲਈ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ ।
ਸਿੱਧੂ ਨੇ ਕਿਹਾ ਕਿ ਜਹਾਜ਼ ਹਵੇਲੀ ਦੀ ਹਾਲਤ ਬਹੁਤ ਖ਼ਸਤਾ ਹੋ ਗਈ ਹੈ, ਜੇਕਰ ਇਸ ਦੀ ਸੰਭਾਲ ਨਾ ਕੀਤੀ ਗਈ ਤਾਂ ਇਹ ਵੱਡੀ ਯਾਦਗਾਰ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਸਿੱਧੂ ਨੇ ਮੁੱਖ ਮੰਤਰੀ ਤੋਂ ਜਹਾਜ਼ ਹਵੇਲੀ ਦੀ ਸੰਭਾਲ ਲਈ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਸਰਹਿੰਦ ਦੇ ਵਜ਼ੀਰ ਨੇ ਉਸ ਸਮੇਂ ਦੀਵਾਨ ਟੋਡਰ ਮੱਲ ਦੇ ਪ੍ਰਵਾਰ ਨੂੰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿਤਾ ਸੀ।