Panthak News: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦਾ ਜਾਪ
Panthak News: ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਕੀਤਾ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ
Mool Mantra at Akal Takht Sahib Panthak News: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਮਲਕੀਤ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਹਨਾਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਵੱਲੋਂ ਬੈਠ ਕੇ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ ਗਿਆ ਹੈ।