ਧਰਮੀ ਫ਼ੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ : ਲੌਂਗੋਵਾਲ
ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ.....
ਅੰਮ੍ਰਿਤਸਰ : ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਧਰਮੀ ਫ਼ੌਜੀਆਂ ਨੇ ਆਪਣੀਆਂ ਕੁਝ ਮੰਗਾਂ ਬਾਰੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਾਣੂ ਕਰਵਾਇਆ ਹੈ
ਜਿਨ੍ਹਾਂ 'ਤੇ ਵਿਚਾਰ ਕਰਨ ਲਈ ਜਲਦ ਹੀ ਇਕ ਸਬ ਕਮੇਟੀ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਈ ਲੌਂਗੋਵਾਲ ਵਲੋਂ ਬਣਾਈ ਜਾਣ ਵਾਲੀ ਸਬ ਕਮੇਟੀ ਧਰਮੀ ਫੌਜੀਆਂ ਦੀਆਂ ਮੰਗਾਂ ਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰੇਗੀ, ਜਿਸ ਮਗਰੋਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।