Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ
ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ।
Shiromani Gurdwara Parbandhak Committee budget session today
Shiromani Gurdwara Parbandhak Committee budget session today: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਤੀ ਵਰ੍ਹੇ 2025-26 ਦਾ ਬਜਟ ਇਜਲਾਸ ਅੱਜ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਸ਼ੁਰੂ ਹੋਵੇਗਾ।
ਇਸ ਇਜਲਾਸ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ। ਉਹ ਇੱਥੇ ਜਥੇਦਾਰਾਂ ਦੀ ਬਹਾਲੀ ਲਈ ਪ੍ਰਦਰਸ਼ਨ ਕਰਨਗੇ। ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ।