ਬੁੱਢਾ ਦਲ ਦੇ 11ਵੇਂ ਜਥੇਦਾਰ ਬਾਬਾ ਕਲਾਧਾਰੀ ਦੇ ਬਰਸੀ ਸਮਾਗਮ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 11ਵੇਂ ਮੁਖੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 76ਵੀਂ ਸਾਲਾਨਾ ਬਰਸੀ...........

Scenes of Ardas

ਬਠਿੰਡਾ (ਦਿਹਾਤੀ) : ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 11ਵੇਂ ਮੁਖੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 76ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਹਿਬ ਛਾਉਣੀ ਨਹਿੰਗ ਸਿੰਘਾਂ ਬੁੱਢਾ ਦਲ ਦਮਦਮਾ ਸਾਹਿਬ ਵਿਖੇ ਸ਼ੁਰੂ ਹੋ ਗਏ। ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਆਰਭੰਤਾ ਮੌਕੇ ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ ਵਲੋਂ ਅਰਦਾਸ ਕੀਤੀ ਗਈ। ਸਮਾਗਮਾਂ ਦੇ ਤਿੰਨੇ ਦਿਨ ਗੁਰਦੁਆਰਾ ਬੇਰ ਸਾਹਿਬ ਵਿਖੇ ਧਾਰਮਕ ਸਾਮਗਮ ਕਰਵਾਏ ਜਾਣਗੇ।

ਬਾਬਾ ਬਲਬੀਰ ਸਿੰਘ ਨੇ ਦਸਿਆ ਕਿ 30 ਜੁਲਾਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪ੍ਰੰਤ ਮੁੱਖ ਬਰਸੀ ਸਮਾਗਮ ਹੋਣਗੇ ਜਿਨ੍ਹਾਂ ਵਿਚ ਅਕਾਲ ਤਖ਼ਤ ਦੇ ਜਥੇਦਾਰ ਸਣੇ ਹੋਰਨਾਂ ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ-ਮਹਾਂਪੁਰਸ਼, ਸੰਪਰਦਾਵਾਂ, ਸਿੱਖ ਜਥੇਬੰਦੀਆਂ ਦੇ ਧਾਰਮਕ ਆਗੂ ਅਤੇ ਛਾਉਣੀਆਂ ਦੇ ਮੁੱਖ ਸੇਵਾਦਾਰ ਬਾਬਾ ਸਾਹਿਬ ਸਿੰਘ ਨੂੰ ਸ਼ਰਧਾ ਦੇ ਫੁਲ ਭੇਂਟ ਕਰਨਗੇ।

ਉਨ੍ਹਾਂ ਦਸਿਆ ਕਿ ਮੁੱਖ ਸਮਾਗਮਾਂ ਵਾਲੇ ਦਿਨ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਜਾਵੇਗਾ ਅਤੇ ਸਮਾਪਤੀ ਉਪ੍ਰੰਤ ਮੁਹੱਲਾ ਕਢਿਆ ਜਾਵੇਗਾ। ਇਸ ਮੌਕੇ ਬਾਬਾ ਜੱਸਾ ਸਿੰਘ ਪੀ.ਏ, ਬਾਬਾ ਅਰੁਜਨ ਦੇਵ ਸਿੰਘ ਸ਼ਿਵਜ਼ੀ ਮੁੱਖ ਸੇਵਾਦਾਰ ਗੁਰਦੁਆਰਾ ਬੇਰ ਸਾਹਿਬ ਦੇਗਸਰ, ਬਾਬਾ ਇੰਦਰ ਸਿੰਘ ਘੋੜਿਆਂ ਦੇ ਜਥੇਦਾਰ, ਬਾਬਾ ਹਰਦੀਪ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਸੁਖਮੰਦਰ ਸਿੰਘ ਮੁੱਖ ਸਟੇਜ ਸੈਕਟਰੀ ਬੁੱਢਾ ਦਲ ਮੌਜੂਦ ਸਨ।