ਹਜ਼ੂਰ ਸਾਹਿਬ ਬੋਰਡ ਨੇ ਨਕਾਰਿਆ ਸਰਕਾਰ ਦਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮਹਾਰਾਸ਼ਟਰ ਵਿਚਲੇ ਤਖ਼ਤ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਬੋਰਡ ਦੀ ਇਕ ਵਿਸ਼ੇਸ਼ ਮੀਟਿੰਗ ਬੋਰਡ ਦੇ ਪ੍ਰਧਾਨ ਤਾਰਾ ਸਿੰਘ ਦੀ ਅਗਵਾਈ ਵਿਚ ਹੋਈ...............

Office bearers talking before the meeting

ਤਰਨਤਾਰਨ : ਮਹਾਰਾਸ਼ਟਰ ਵਿਚਲੇ ਤਖ਼ਤ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਬੋਰਡ ਦੀ ਇਕ ਵਿਸ਼ੇਸ਼ ਮੀਟਿੰਗ ਬੋਰਡ ਦੇ ਪ੍ਰਧਾਨ ਤਾਰਾ ਸਿੰਘ ਦੀ ਅਗਵਾਈ ਵਿਚ ਹੋਈ। ਮੁੰਬਈ ਦੇ ਖ਼ਾਲਸਾ ਕਾਲਜ ਵਿਚ ਹੋਈ ਇਸ ਮੀਟਿੰਗ ਵਿਚ 8 ਮੈਂਬਰ ਸ਼ਾਮਲ ਹੋਏ। ਮੀਟਿੰਗ ਵਿਚ ਮਹਾਰਾਸ਼ਟਰ ਸਰਕਾਰ ਵਲੋਂ ਬੋਰਡ ਦੇ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਫ਼ੈਸਲੇ ਨੂੰ ਨਾਕਰਦਿਆਂ ਕਿਹਾ ਕਿ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੇ ਹੁਕਮ ਨੂੰ ਲਾਗੂ ਕਰਦਿਆਂ ਇਹ ਗਿਣਤੀ 17 ਮੈਬਰਾਂ ਦੀ ਹੀ ਰਹੇਗੀ। 
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਵਿਧਾਨ ਸਭਾ ਵਿਚ ਬਿਲ ਪਾਸ ਕਰ ਕੇ ਮੈਂਬਰਾਂ ਦੀ ਗਿਣਤੀ ਵਿਚ ਵਾਧਾ ਕਰਨ ਦਾ ਫ਼ੈਸਲਾ ਲਿਆ ਸੀ।

ਹੁਣ ਮਹਾਰਾਸ਼ਟਰ ਸਰਕਾਰ ਵਲੋਂ ਦੋ ਮੈਂਬਰ ਬੋਰਡ ਵਿਚ ਨਾਮਜ਼ਦ ਕੀਤੇ ਜਾਂਦੇ ਸਨ ਅਤੇ ਜੇ ਮਤਾ ਲਾਗੂ ਹੋ ਜਾਂਦਾ ਤਾਂ ਇਹ ਗਿਣਤੀ ਵਧ ਕੇ 8 ਹੋ ਜਾਣੀ ਸੀ। 
ਮੀਟਿੰਗ ਬਾਰੇ ਗੱਲ ਕਰਦਿਆਂ ਮਹਾਰਾਸ਼ਟਰ ਬੋਰਡ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਗੁਰਿੰਦਰ ਸਿੰਘ ਨੇ ਦਸਿਆ ਕਿ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪੰਜ ਪਿਆਰਿਆਂ ਅਤੇ ਜਥੇਦਾਰ ਦੇ ਹੁਕਮ ਨੂੰ ਸਵੀਕਾਰ ਕਰਦਿਆਂ ਬੋਰਡ ਦੇ ਮੈਬਰਾਂ ਦੀ ਗਿਣਤੀ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬੋਰਡ ਨੇ ਚੇਅਰਮੈਨ ਤਾਰਾ ਸਿੰਘ ਨੂੰ ਇਹ ਅਧਿਕਾਰ ਦਿਤਾ ਹੈ ਕਿ ਉਹ ਇਸ ਬਾਰੇ ਸਰਕਾਰ ਨਾਲ ਗੱਲ ਕਰਨ ਅਤੇ ਕੀਤੇ ਜਾਣ ਵਾਲੇ ਵਾਧੇ ਨੂੰ ਰੋਕਣ। ਇਹ ਵੀ ਫ਼ੈਸਲਾ ਲਿਆ ਗਿਆ ਕਿ ਅਗਲੀ ਹਰ ਮੀਟਿੰਗ ਹਜ਼ੂਰ ਸਾਹਿਬ ਵਿਖੇ ਹੀ ਕੀਤੀ ਜਾਵੇਗੀ।