'ਪਾਕਿ: ਔਕਾਫ਼ ਬੋਰਡ ਦਾ ਚੇਅਰਮੈਨ ਸਿੱਖ ਬਣੇ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਚਲੀਆਂ ਸਿੱਖ ਜਾਇਦਾਦਾਂ ਦੀ ਸੰਭਾਲ ਲਈ ਗਠਤ ਔਕਾਫ਼ ਬੋਰਡ............

Gobind Singh Longowal

ਸੁਨਾਮ ਊਧਮ ਸਿੰਘ ਵਾਲਾ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਚਲੀਆਂ ਸਿੱਖ ਜਾਇਦਾਦਾਂ ਦੀ ਸੰਭਾਲ ਲਈ ਗਠਤ ਔਕਾਫ਼ ਬੋਰਡ ਦਾ ਚੇਅਰਮੈਨ ਕਿਸੇ ਸਿੱਖ ਵਿਅਕਤੀ ਨੂੰ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਕਤ ਮੰਗ ਨੂੰ ਲੈ ਕੇ ਪਾਕਿਸਤਾਨ ਵਿਚ ਹੋਈਆਂ ਚੋਣਾਂ ਵਿਚ ਜੇਤੂ ਰਹੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਪੱਤਰ ਲਿਖੇਗੀ।  ਅੱਜ ਇਥੇ ਨਵੀਂ ਅਨਾਜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਮੁਫ਼ਤ ਇਲਾਜ,

ਖਾਣਾ ਅਤੇ ਰਿਹਾਇਸ਼ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਿੱਖ ਪ੍ਰਚਾਰਕਾਂ ਅਤੇ ਢਾਡੀ ਸਿੰਘਾਂ ਦੀਆਂ ਡਿਊਟੀਆਂ ਲਾਈਆ ਗਈਆਂ ਹਨ ਜੋ ਪਿੰਡ-ਪਿੰਡ ਪ੍ਰਚਾਰ ਕਰ ਰਹੇ ਹਨ। ਇਨਸਾਫ਼ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਫੁਟਪਾਊ ਰਾਜਨੀਤੀ ਦਾ ਸਹਾਰਾ ਲੈ ਕੇ ਫ਼ਿਰਕਿਆਂ ਨੂੰ ਲੜਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਕੋਈ ਵੀ ਸਿੱਖ ਸਹਾਰ ਨਹੀਂ ਸਕਦਾ।