ਗੁ. ਕਰਤਾਪੁਰ ਲਾਂਘੇ ਲਈ ਹਾਮੀ ਭਰੇ ਪਾਕਿ ਸਰਕਾਰ: ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਪਾਕਿਸਤਾਨ ਵਿਚ ਬਣਨ ਜਾ ਰਹੀ...............

Office bearers interacting with the journalists.

ਅੰਮ੍ਰਿਤਸਰ : ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਪਾਕਿਸਤਾਨ ਵਿਚ ਬਣਨ ਜਾ ਰਹੀ ਨਵੀਂ ਸਰਕਾਰ ਤੋਂ ਮੰਗ ਕਰਦੇ ਹਨ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਲਾਂਘੇ ਨੂੰ ਅਮਲੀ ਰੂਪ ਦੇਣ ਦਾ ਉਪਰਾਲਾ ਕੀਤਾ ਜਾਵੇ। ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਉਤਸਵ ਤੋਂ ਪਹਿਲਾਂ ਇਹ ਲਾਂਘਾ ਖੋਲ੍ਹਿਆ ਜਾਵੇ ਤਾਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਦੋਹਾਂ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਹੀ ਇਹ ਲਾਂਘਾ ਛੇਤੀ ਖੁੱਲ੍ਹ ਸਕੇਗਾ।

ਉਹ ਦੋਵੇਂ  ਸਰਕਾਰਾਂ ਨੂੰ ਅਪੀਲ ਕਰਦੇ ਹਨ ਕਿ ਨਾਨਕ ਸੰਗਤਾਂ ਦੀਆ ਭਾਵਨਾਵਾਂ ਨੂੰ ਸਮਝਦੇ ਹੋਏ ਲਾਂਘੇ ਖੁੱਲ੍ਹਣ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਇਸ ਲਾਂਘੇ ਦੇ ਖੁੱਲ੍ਹਣ ਨਾਲ ਦੋਹਾਂ ਦੇਸ਼ਾਂ ਵਿਚ ਅਮਨ ਤੇ ਸ਼ਾਂਤੀ ਦੀ ਨਵੀਂ ਲਹਿਰ ਚਲੇਗੀ। ਗੁਰਦੁਆਰਾ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨ ਵੀ ਨਤਮਸਤਕ ਹੁੰਦੇ ਹਨ। ਇਸ ਅਸਥਾਨ ਤੋਂ ਹੀ ਸਿੱਖੀ ਸ਼ੁਰੂ ਹੋਈ ਅਤੇ ਇਥੇ ਰਹਿ ਕੇ ਹੀ ਗੁਰੂ ਨਾਨਕ ਸਾਹਿਬ ਨੇ 17 ਸਾਲ ਖੇਤੀ ਕੀਤੀ ਤੇ ਗੁਰੂ ਅੰਗਦ ਦੇਵ ਜੀ ਨੂੰ  ਗੁਰਗੱਦੀ ਸੌਂਪੀ