ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਗਰ ਕੀਰਤਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਰਵਾਨਾ ਕੀਤਾ।

Nagar Kirtan of Sikh devotees to Nankana Sahib departs from Delhi

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ ਕੀਤਾ ਗਿਆ। ਇਹ ਨਗਰ ਕੀਰਤਨ ਦਿੱਲੀ ਦੇ ਗੁਰਦਵਾਰਾ ਪਿਆਊ ਸਾਹਿਬ ਤੋਂ ਰਵਾਨਾ ਕੀਤਾ ਗਿਆ । ਪਾਕਿਸਤਾਨ ਹਾਈ ਕਮਿਸ਼ਨਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿਚ ਨਗਰ ਕੀਰਤਨ ਕਢਿਆ ਗਿਆ। ਇਸ ਨਗਰ ਕੀਰਤਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਰਵਾਨਾ ਕੀਤਾ।

ਪਾਕਿਸਤਾਨ ਦੇ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ। ਸਈਅਦ ਹੈਦਰ ਸ਼ਾਹ ਨੇ ਦਸਿਆ ਕਿ ਨਗਰ ਕੀਰਤਨ ਲੁਧਿਆਣਾ ਅਤੇ ਅੰਮ੍ਰਿਤਸਰ ਹੁੰਦੇ ਹੋਏ 31 ਅਕਤੂਬਰ ਨੂੰ ਵਾਹਗਾ ਸਰਹੱਦ ਜ਼ਰੀਏ ਪਾਕਿਸਤਾਨ ਪਹੁੰਚੇਗਾ। ਦਸਣਯੋਗ ਹੈ ਕਿ ਇਸ ਨਗਰ ਕੀਰਤਨ ਨਾਲ ਗਏ ਸ਼ਰਧਾਲੂ ਸਾਰੇ ਗੁਰਧਾਮਾਂ ਦੇ ਦਰਸ਼ਨ ਕਰਨਗੇ।