ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਏਜੰਸੀ

ਪੰਥਕ, ਪੰਥਕ/ਗੁਰਬਾਣੀ

20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ

Advocate Harjinder Singh Dhami

 


Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।