400 ਸਾਲਾਂ ਪ੍ਰਕਾਸ਼ ਪੁਰਬ:  ਮਨਮੋਹਕ ਲਾਈਟਾਂ ਨਾਲ ਰੁਸ਼ਨਾਇਆ ਵਿਰਾਸਤ-ਏ-ਖ਼ਾਲਸਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵਿਰਾਸਤ-ਏ-ਖ਼ਾਲਸਾ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਮੌਕੇ ਇਕ ਵੱਡਾ ਖਿੱਚ ਦਾ ਕੇਂਦਰ ਵੀ ਬਣ ਰਿਹਾ ਹੈ।

Virasat-e-Khalsa

ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚਲਦਿਆਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸੰਬੰਧੀ ਰੱਖੇ ਵੱਡੇ ਸਮਾਗਮਾਂ ਨੂੰ ਸਾਦੇ ਢੰਗ ਨਾਲ ਕਰਵਾਉਣ ਸੰਬੰਧੀ ਜਾਣਕਾਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਪਰ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਅਤੇ ਧਰਮ ਵਿਚ ਵਿਸ਼ਵਾਸ਼ ਰੱਖਣ ਵਾਲੇ ਸਾਰੇ ਧਰਮਾਂ ਦੇ ਲੋਕ ਦੇਸ਼ ਅਤੇ ਦੁਨੀਆਂ ਵਿਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਨ।

 

ਇਸ ਦੇ ਨਾਲ ਹੀ ਜਿੱਥੇ ਧਾਰਮਿਕ ਸਮਾਗਮ ਹੋ ਰਹੇ ਹਨ ਉਥੇ ਇਸ ਖ਼ਾਸ ਦਿਹਾੜੇ ਮੌਕੇ ਗੁਰੂ ਘਰਾਂ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਦਿਲ ਨੂੰ ਟੁੰਬਣ ਵਾਲੀ ਤਸਵੀਰ ਸਾਹਮਣੇ ਆਈ ਹੈ। 

ਤਸਵੀਰ ਵਿਰਾਸਤ-ਏ-ਖਾਲਸਾ ਦੀ ਹੈ ਜਿਸ ਨੂੰ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਬੇਹੱਦ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ। ਦੁਨੀਆਂ ਦਾ 8ਵਾਂ ਅਜੂਬਾ ਕਿਹਾ ਜਾਣ ਵਾਲਾ ਵਿਰਾਸਤ-ਏ-ਖਾਲਸਾ ਲਾਈਟਾਂ ਦੀ ਰੌਸ਼ਨੀ ਵਿਚ ਇਕ ਮਨਮੋਹਕ ਤੇ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਹੈ ਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਮੌਕੇ ਇਕ ਵੱਡਾ ਖਿੱਚ ਦਾ ਕੇਂਦਰ ਵੀ ਬਣ ਰਿਹਾ ਹੈ।

ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਚ ਬਣੇ 5 ਪਿਆਰਾ ਪਾਰਕ ਨੂੰ ਵੀ ਬੇਹੱਦ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ ਤੇ ਇਹ ਰੌਸ਼ਨੀਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਖੂਬਸੂਰਤੀ ਨੂੰ ਹੋਰ ਚਾਰ ਚੰਨ ਲਾਉਂਦੀਆਂ ਨਜ਼ਰ ਆ ਰਹੀਆਂ ਹਨ।