ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਦੀ ਹੋਈ ਅਰੰਭਤਾ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਮੁੱਖ ਵਾਕ ਲਿਆ ਗਿਆ ਤੇ ਪੰਜ ਨਗਾਰੇ ਵਜਾਏ ਗਏ।

Gurdawara Guru Ka Mahal

ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ) - ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਇਸੀ ਦੇ ਸੰਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਉੱਤੇ ਗੁਰੂਦਵਾਰਾ ਭੋਰਾ ਸਾਹਿਬ ਗੁਰੂ ਦਾ ਮਹਲ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਅਰੰਭ ਕੀਤੇ ਗਏ ।

ਦੱਸ ਦੇਈਏ ਕਿ ਇਹ ਉਹ ਸਥਾਨ ਹੈ ਜਿਥੇ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ ਉਸ ਸਮੇਂ ਆਪਣੇ ਪਰਿਵਾਰ ਨਾਲ ਰਹਿੰਦੇ ਸਨ ਜਿਸ ਦਾ ਨਾਮ ਚੱਕ ਮਾਤਾ ਸੀ ਜੋ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੈ। ਗੁਰੂ ਤੇਗ ਬਹਾਦੁਰ ਜੀ ਨੇ ਇਸ ਜ਼ਮੀਨ ਨੂੰ ਖਰੀਦ ਕੇ ਇਸ ਸ਼ਹਿਰ ਦਾ ਨਾਮ ਆਪਣੀ ਮਾਤਾ ਦੇ ਨਾਮ ਤੇ ਚੱਕ ਮਾਤਾ ਨਾਨਕੀ ਰੱਖ ਦਿੱਤਾ ਸੀ ਅਤੇ ਅੱਜ ਕੱਲ੍ਹ ਇਹ ਅਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੈ।  

ਇਸ  ਬਾਰੇ ਜਾਣਕਾਰੀ ਦਿੰਦੇ ਹੋਏ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਧੀਰ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ  ਦਾ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ  ਇਸ ਮੌਕੇ ਗੁਰੂਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਜੋ ਕਿ ਇਕ ਇਤਿਹਾਸਕ ਗੁਰਦੁਆਰਾ ਹੈ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ 

ਅਤੇ ਐਸ ਜੀ ਪੀ ਸੀ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ  ਸਮੁੱਚੀ ਸੰਗਤ ਦੇ ਸਹਿਯੋਗ ਨਾਲ ਅੱਜ ਸਮਾਗਮਾਂ ਦੀ ਆਰੰਭਤ ਕੀਤੀ ਜਾ ਚੁੱਕੀ ਹੈ। ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ ਜਿਸ ਦੀ ਸਮਾਪਤੀ 1 ਤਾਰੀਕ ਨੂੰ ਸਵੇਰੇ 9 ਵਜੇ ਦੇ ਕਰੀਬ ਹੋਵੇਗੀ। ਉਨ੍ਹਾਂ ਸਮੁੱਚੀ ਸੰਗਤ ਨੂੰ ਗੁਰੂਦਵਾਰਾ ਸਾਹਿਬ ਆ ਕੇ ਜਾ ਘਰ ਦੇ ਨਜਦੀਕ ਗੁਰੂ ਘਰ ਜਾ ਕੇ ਜਾ ਆਪਣੇ ਆਪਣੇ ਘਰ ਵਿਚ ਹੀ ਰਹਿ ਕੇ ਬਾਣੀ ਪੜ੍ਹ ਕੇ ਗ਼ੁਰੂ ਨਾਲ ਜੁੜਨ ਦੀ ਅਪੀਲ ਕੀਤੀ ਹੈ। ਅੰਤ ਵਿਚ ਉਨ੍ਹਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਇਆ ਦਿਤੀਆਂ 

ਇਸ ਦੇ ਨਾਲ ਹੀ ਦੱਸ ਦਈਏ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਕੱਲ੍ਹ ਪ੍ਰੈਸ ਕਾਨਫ਼ਰੰਸ ਕਰ ਕੇ ਕਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਪ੍ਰਕਾਸ਼ ਦਿਵਸ ਦੀ ਪਵਿੱਤਰਤਾ ਤੇ ਸਤਿਕਾਰ ਨੂੰ ਧਿਆਨ ਵਿਚ ਰਖਦੇ ਹੋਏ ਭਾਰਤ ਸਰਕਾਰ ਸਜ਼ਾ ਪੂਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਤਿੰਨ ਖੇਤੀ  ਕਾਨੂੰਨ ਰੱਦ ਕਰੇ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਸ਼ੁਰੂ ਕਰੇ।

ਕਮੇਟੀ ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਰਾਜਸੀ ਕੈਦੀਆਂ ਨੂੰ ਛੱਡਣ ਦੀ ਗੱਲ ਕੀਤੀ ਸੀ ਪਰ ਅੱਜ ਤਕ ਸਿਰਫ਼ ਭਾਈ ਲਾਲ ਸਿੰਘ ਨੂੰ ਹੀ ਰਿਹਾਅ ਕੀਤਾ ਗਿਆ ਹੈ ਜਿਸ ਦੀ ਅਸੀ ਸ਼ਲਾਘਾ ਕਰਦੇ ਹਾਂ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੈੜਾ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਹਰਨੇਕ ਸਿੰਘ ਭੱਪ ਆਦਿ ਜੋ ਕਿ ਪੈਰੋਲ ਤੇ ਕਾਨੂੰਨ ਅਨੁਸਾਰ ਚੰਗੇ ਨਾਗਰਿਕ ਵਾਂਗ ਛੁੱਟੀ ਕੱਟਦੇ ਹਨ, ਨੂੰ ਅਜੇ ਤਕ ਨਹੀਂ ਛਡਿਆਂ ਗਿਆ ਜਦਕਿ ਇਨ੍ਹਾਂ ਦੀ ਸਜ਼ਾਵਾਂ ਪੂਰੀ ਹੋ ਚੁੱਕੇ ਕਾਫ਼ੀ ਸਮਾਂ ਹੋ ਗਿਆ ਹੈ।