ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਤ ਨਗਰ ਕੀਰਤਨ ਸਜਾਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜੂਨ 1984 ਦਾ ਸ਼ਹੀਦੀ ਸਾਕੇ ਦੀ ਯਾਦ ਤਾਜ਼ਾ ਕਰਦੇ ਹੋਏ ਭਾਈ ਗੁਰਸੇਵਕ ਸਿੰਘ ਭਾਣਾ ਦੀ ਅਗਵਾਈ 'ਚ ਦੂਜਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪਿੰਡ ਭਾਣਾ ਤੋਂ ...

Bhai Gursewak Singh Bhana with others

ਮੋਗਾ/ਸਮਾਲਸਰ, ਜੂਨ 1984 ਦਾ ਸ਼ਹੀਦੀ ਸਾਕੇ ਦੀ ਯਾਦ ਤਾਜ਼ਾ ਕਰਦੇ ਹੋਏ ਭਾਈ ਗੁਰਸੇਵਕ ਸਿੰਘ ਭਾਣਾ ਦੀ ਅਗਵਾਈ 'ਚ ਦੂਜਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪਿੰਡ ਭਾਣਾ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਿੰਡ ਢੁੱਡੀ, ਮੰਡਵਾਲਾ, ਧੂੜਕੋਟ ਹੁੰਦਾ ਹੋਇਆ ਮੋਗਾ ਜ਼ਿਲ੍ਹੇ ਦੇ ਪਿੰਡਾਂ ਭਲੂਰ, ਨਾਥੇਵਾਲਾ, ਨੱਥੂਵਾਲਾ, ਡੇਮਰੂ, ਰੋਡ ਆਦਿ ਤੋਂ ਬਾਅਦ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਕੋਟ ਸੁਖੀਆ, ਨੰਗਲ, ਚਮੇਲੀ ਅਤੇ ਵਾਪਸ ਭਾਣਾ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਵਿਖੇ ਜਾ ਕੇ

ਸਮਾਪਤ ਹੋਇਆ। ਨਗਰ ਕੀਰਤਨ 'ਚ 100 ਦੇ ਕਰੀਬ ਨੌਜਵਾਨ ਖਿੱਚ ਦਾ ਕੇਂਦਰ ਬਣੇ ਹੋਏ ਸਨ ਜੋ ਸਿੱਖੀ ਸਰੂਪ 'ਚ ਸਜੇ ਹੋਏ ਸਨ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਦੀਆਂ ਫ਼ੋਟੋਆਂ ਵਾਲੀਆਂ ਟੀ ਸ਼ਰਟਾਂ ਪਾਈਆਂ ਹੋਈਆਂ ਸਨ। ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਭਾਈ ਗੁਰਸੇਵਕ ਸਿੰਘ ਭਾਣਾ ਨੇ ਕਿਹਾ ਕਿ ਨਗਰ ਕੀਰਤਨ ਜੂਨ 84 ਦੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਅਤੇ ਇਸ ਸਾਕੇ ਨੂੰ ਨੌਜਵਾਨ ਪੀੜ੍ਹੀ ਨੂੰ ਦਸਣਾ ਹੀ ਸਾਡਾ ਮੁੱਖ ਉਦੇਸ਼ ਹੈ।