ਸਿਡਨੀ ਦੇ ਗੁਰਦੁਆਰਾ ਪ੍ਰਧਾਨ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਖ਼ਤ ਤਾੜਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਸਟ੍ਰੇਲੀਆ ਵਿਚ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ...

Akal Takht Jathedar

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਸਟ੍ਰੇਲੀਆ ਵਿਚ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਲੰਗਰ ਦੀ ਮਰਿਆਦਾ ਕਾਇਮ ਰੱਖਦਿਆਂ ਸਿੱਖੀ ਪ੍ਰੰਪਰਾਵਾਂ ਅਨੁਸਾਰ ਲੰਗਰ ਪੰਗਤ ਵਿਚ ਹੀ ਛਕਾਇਆ ਜਾਵੇ। ਇਸ ਸਬੰਧੀ  ਬੋਲਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਦੁਆਰੇ ਦੇ ਪ੍ਰਧਾਨ ਨੇ ਨੋਟਿਸ ਬੋਰਡ 'ਤੇ ਲਿਖ ਕੇ ਲਾਇਆ ਹੈ ਕਿ ਲੰਗਰ ਕੁਰਸੀਆਂ ਉਪਰ ਬੈਠ ਕੇ ਛਕਿਆ ਜਾਵੇ।