Panthak News: : ਹੁਣ ਗੁਰਦੁਆਰਿਆਂ ਵਿਚ ਨਹੀਂ ਝੁਲਾਇਆ ਜਾਵੇਗਾ ਕੇਸਰੀ ਨਿਸ਼ਾਨ ਸਾਹਿਬ, SGPC ਦੇ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak News: ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ

Nishan Sahib Color News Panthak News

Nishan Sahib Color News Panthak News: ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ 15 ਜੁਲਾਈ ਨੂੰ ਹੋਈ ਇਕੱਤਰਤਾ ’ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਵੇ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।