Panthak News: ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾ ਕੇ ਪੰਥ ’ਚੋਂ ਛੇਕਿਆ ਜਾਵੇ : ਮਨਜੀਤ ਸਿੰਘ  ਭੋਮਾ

ਏਜੰਸੀ

ਪੰਥਕ, ਪੰਥਕ/ਗੁਰਬਾਣੀ

Panthak News: ਪ੍ਰਕਾਸ਼ ਸਿੰਘ ਬਾਦਲ ਨੂੰ ਦਿਤਾ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ

Sukhbir Singh Badal should be removed from the presidency and expelled from the panth: Manjit Singh Bhoma

 

 Panthak News: ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾ ਕੇ ਉਸ ਨੂੰ ਪੰਥ ਵਿਰੋਧੀ ਕੰਮਾਂ ਕਰ ਕੇ ਪੰਥ ਵਿਚੋਂ ਛੇਕਣ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿਤਾ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ।

ਉਨ੍ਹਾਂ ਮੰਗ ਪੱਤਰ ਵਿਚ ਜਥੇਦਾਰ ਨੂੰ ਸੰਬੋਧਤ ਹੁੰਦੇ ਹੋਏ ਲਿਖਿਆ ਹੈ ਕਿ ਆਪ ਜੀ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਾਂ ਕਿ ਪਿਛਲੇ ਲੰਮੇ ਸਮੇਂ ਤੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਖ਼ਾਲਸਾ ਪੰਥ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਬਾਦਲ ਪ੍ਰਵਾਰ ਅਤੇ ਅਕਾਲੀ ਦਲ ਬਾਦਲ ਨੇ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਦੀ ਤਿਵਾੜੀ ਰਿਪੋਰਟ ਦਬਾਈ ਰੱਖੀ ਅਤੇ ਇਨਸਾਫ਼ ਨਹੀਂ ਹੋਣ ਦਿਤਾ।  ਬਾਦਲ ਦਲ ਨੇ ਨਕੋਦਰ ਕਾਂਡ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਵੀ ਬਚਾਈ ਰਖਿਆ। ਬਰਗਾੜੀ ਬੇਅਦਬੀ ਵਰਗੇ ਮਾਮਲੇ ਵੀ ਹੋਏ।