Jathedar Gargajj News: ਜਥੇਦਾਰ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੱਜ ਵਿਦੇਸ਼ਾਂ ਵਿੱਚ ਸਾਡੇ ਲੋਕ ਆਪਣੀ ਲਿਆਕਤ ਤੇ ਕਰੜੀ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ

Canada's federal elections Jathedar Gargajj News in punjabi

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਖਾਸਕਰ ਸਿੱਖ ਆਗੂਆਂ ਦੀ ਜਿੱਤ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿੱਚ ਸਾਡੇ ਲੋਕ ਆਪਣੀ ਲਿਆਕਤ ਤੇ ਕਰੜੀ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੀਆ ਕੈਨੇਡਾ ਚੋਣ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਅਨੰਦਪੁਰ ਸਾਹਿਬ ਦੇ ਵਾਸੀ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ ਤੇ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।

ਉਨ੍ਹਾਂ ਜਿੱਤਣ ਵਾਲੇ ਸਮੂਹ ਪੰਜਾਬੀ ਤੇ ਸਿੱਖ ਆਗੂਆਂ ਨੂੰ ਕੈਨੇਡਾ ਅੰਦਰ ਆਪਣੀ ਮੂਲ ਪਛਾਣ ਕਾਇਮ ਰੱਖਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਾਰੇ ਚੁਣੇ ਗਏ ਪੰਜਾਬੀ ਤੇ ਸਿੱਖ ਨੁਮਾਇੰਦਿਆਂ ਨੂੰ ਕੈਨੇਡਾ ਅੰਦਰ ਸਥਾਨਕ ਲੋਕਾਂ ਦੇ ਨਾਲ-ਨਾਲ ਆਪਣੇ ਭਾਈਚਾਰੇ ਦੇ ਸਰੋਕਾਰਾਂ ਦੀ ਤਰਜਮਾਨੀ ਵੀ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਨੂੰ ਵੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ।

( For more news apart from, ' Canada's federal elections Jathedar Gargajj News in punjabi ' News' Stay tuned to Rozana Spokesman)