Giani Raghbir Singh: ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ ਲਈ ਵਾਪਸ
ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫ਼ਾਰਗ ਕਰਨ ਦਾ ਪ੍ਰਗਟਾਇਆ ਸੀ ਖ਼ਦਸ਼ਾ
Giani Raghbir Singh
Giani Raghbir Singh: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ SGPC ਖਿਲਾਫ਼ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਨੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫ਼ਾਰਗ ਕਰਨ ਦਾ ਖ਼ਦਸ਼ਾ ਪ੍ਰਗਟਾਇਆ ਸੀ।
ਪਟੀਸ਼ਨ ਵਾਪਸ ਲੈਣ ’ਤੇ ਬੋਲੇ ਗਿਆਨੀ ਰਘਬੀਰ ਸਿੰਘ
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇ ਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ਇਹ ਪੰਥ ਦੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।