ਸਿੱਖ ਬੱਚਿਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਵਾਲੇ ਅਫ਼ਸਰਾਂ ਵਿਰੁਧ ਹੋਵੇਗੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਿੱਖ ਬੱਚਿਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ 'ਚ ਨਾ ਬੈਠਣ ਦੇਣ ਦਾ ਮਾਮਲਾ

Sikh Student

ਨਵੀਂ ਦਿੱਲੀ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਅੱਜ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਮਾਮਲੇ ਦੀ ਸੁਣਵਾਈ ਕੀਤੀ ਤੇ ਉਨ੍ਹਾਂ ਨੇ ਅੱਜ ਦੋ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦਸਿਆ ਕਿ ਪਹਿਲੀ ਹਦਾਇਤ ਇਹ ਕੀਤੀ ਗਈ ਹੈ ਕਿ ਜੋ ਅਦਾਲਤ ਵਲੋਂ ਪ੍ਰੀਖਿਆਵਾਂ ਵਿਚ ਸਿੱਖ ਬੱਚਿਆਂ ਨੂੰ ਕਕਾਰ ਸਮੇਤ ਬੈਠਣ ਤੋਂ ਨਾ ਰੋਕਣ ਦਾ ਹੁਕਮ ਜਾਰੀ ਕੀਤਾ ਸੀ, ਉਹ ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (ਡੀ.ਐਸ.ਐਸ.ਐਸ.ਬੀ.) ਸਮੇਤ ਸਾਰਿਆਂ 'ਤੇ ਲਾਗੂ ਹੋਵੇਗਾ।

ਸ. ਸਿਰਸਾ ਨੇ ਦਸਿਆ ਕਿ ਅਸੀ ਅਦਾਲਤ ਵਿਚ ਅਦਾਲਤੀ ਹੁਕਮਾਂ ਦੀ ਮਾਨਹਾਣੀ ਦੀ ਪਟੀਸ਼ਨ ਦਾਇਰ ਕੀਤੀ ਸੀ ਕਿ ਅਦਾਲਤ ਦੇ ਹੁਕਮਾਂ ਦੀ ਮਾਨਹਾਣੀ ਕੀਤੀ ਗਈ ਹੈ ਅਤੇ ਦੋ ਬੱਚਿਆਂ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਇਸ ਕਰ ਕੇ ਰੋਕਿਆ ਗਿਆ ਕਿ ਉਨ੍ਹਾਂ ਨੇ ਸਿੱਖ ਕਕਾਰ ਧਾਰਨ ਕੀਤੇ ਹੋਏ ਸਨ। ਉਨ੍ਹਾਂ ਦਸਿਆ ਕਿ ਅਦਾਲਤ ਨੇ ਕਿਹਾ ਹੈ ਕਿ ਅਗੱਸਤ 2019 ਤੋਂ ਬਾਅਦ ਜਦੋਂ ਡੀ.ਐਸ.ਐਸ.ਐਸ.ਬੀ ਨੂੰ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਮਿਲ ਗਈ ਸੀ ਤਾਂ ਉਸ ਮਗਰੋਂ ਬੱਚਿਆਂ ਨੂੰ ਰੋਕਿਆ ਗਿਆ ਜਾਂ ਨਹੀਂ, ਇਸ ਬਾਰੇ ਸਰਕਾਰ ਹਲਫ਼ਨਾਮਾ ਦਾਇਰ ਕਰ ਕੇ ਜਾਣਕਾਰੀ ਦੇਵੇ।

 


 

 

 


 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।