ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਸਜਾਇਆ ਗਿਆ ਵਿਸ਼ਾਲ ਮਹੱਲਾ  

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਸ਼ਹਾਦਤ ਸਮਰਪਿਤ ਸ਼ਰਧਾ ਦੇ ਫੁੱਲ...

Baba Balbir Singh, 96th crori, Pro.Kirpal Singh Badunger

ਫ਼ਤਿਹਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਸ਼ਹਾਦਤ ਸਮਰਪਿਤ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ, ਹਿੰਦੂਤਸਾਨ ਵਿਸ਼ਵ ਦੀ ਅਗਵਾਈ  ਹੇਠ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹਰ ਸਾਲ ਸ਼ਹੀਦੀ ਸਿੰਘ ਸਭਾ ਦੌਰਾਨ ਪੁਰਾਤਨ ਰੀਤਾਂ ਅਨੁਸਾਰ ਵਿਸ਼ਾਲ ਮਹੱਲਾ ਸਜਾਇਆ ਗਿਆ। 

ਜਿਸ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆ ਨੇ ਸ਼ਿਰਕਤ ਕਰਦਿਆਂ ਹੋਇਆ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਅਕਾਲੀ ਨੇਤਾ ਜਗਦੀਪ ਸਿੰਘ ਚੀਮਾ, ਗਿਆਨੀ ਜਸਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਤੇ ਮੱਹਲੇ ਵਿਚ ਸ਼ਾਮਲ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ।

ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਰਵਾਨਾ ਹੋਏ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਦੇ ਵਿਸ਼ਾਲ ਮਹੱਲਾ ਨੇ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਤੋਂ ਬਾਅਦ ਮਹੱਲਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿਥੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਰੀਤਾਂ ਅਨੁਸਾਰ ਘੋੜ ਸਵਾਰੀ ਤੇ ਗਤਕੇ-ਬਾਜ਼ੀ ਤੇ ਘੋੜ ਸਵਾਰੀ ਆਦਿ ਦੇ ਆਲੌਕਿਕ ਦ੍ਰਿਸ਼ ਪੇਸ਼ ਕੀਤੇ ਗਏ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਸਲਾਹਿਆ ਗਿਆ ਤੇ ਨਿਹੰਗ ਸਿੰਘਾਂ ਦਾ ਬਾਬਾ ਬਲਬੀਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਜਥੇਦਾਰ ਬਾਬਾ ਅਵਤਾਰ ਸਿੰਘ ਜੀ ਦਲ ਬਾਬਾ ਵਿਧੀ ਚੰਦ, ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਮਾਨ ਸਿੰਘ ਮੜੀਆਂ ਵਾਲੇ, ਬਾਬਾ ਤਰਲੋਕ ਸਿੰਘ ਖਿਆਲ ਵਾਲੇ, ਬਾਬਾ ਰਘੁਵੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਜੀ ਲੁਧਿਆਣਾ ਵਾਲੇ, ਬਾਬਾ ਬਲਦੇਵ ਸਿੰਘ, ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ ਵਾਲੇ, ਬਾਬਾ ਬਲਦੇਵ ਸਿੰਘ ਬੱਲਾ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਸੁਖਵੰਤ ਸਿੰਘ ਜਲਾਲਾਬਾਦ, ਬਾਬਾ ਵੱਸਣ ਸਿੰਘ, ਬਾਬਾ ਅਰਜਨ ਸਿੰਘ, ਬਾਬਾ ਸੁੱਖਾ ਸਿੰਘ ਜੀ ਖਿਆਲਾ ਵਾਲੇ, ਬਾਬਾ ਰਘੁਵੀਰ ਸਿੰਘ ਜੀ ਖਿਆਲਾ ਵਾਲੇ ਆਦਿ ਵੀ ਹਾਜ਼ਰ ਸਨ।