ਸਾਰੇ ਧਰਮਾਂ ਦੇ ਸਾਂਝੇ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

 1 ਜੂਨ 2015 ਨੂੰ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਦੀ ਹੋਈ ਚੋਰੀ ਅਤੇ 12 ਅਕਤੂਬਰ 2015 ਨੂੰ ਹੋਈ ਬੇਅਦਬੀ ਅਤੇ ਉਸ ਤੋਂ ਬਾਅਦ ਪੰਜਾਬ ਭਰ...

Kultar Singh Sandhva

ਕੋਟਕਪੂਰਾ,  1 ਜੂਨ 2015 ਨੂੰ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਦੀ ਹੋਈ ਚੋਰੀ ਅਤੇ 12 ਅਕਤੂਬਰ 2015 ਨੂੰ ਹੋਈ ਬੇਅਦਬੀ ਅਤੇ ਉਸ ਤੋਂ ਬਾਅਦ ਪੰਜਾਬ ਭਰ 'ਚ ਧਾਰਮਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਕਰੀਬ ਤਿੰਨ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਹਾਲੇ ਤਕ ਸਰਕਾਰ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਦੇਣ 'ਚ ਨਾਕਾਮ ਸਿੱਧ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ 3 ਸਾਲ ਬਾਅਦ ਪੰਜਾਬ ਦੇ ਸਿੱਖ ਫਿਰ ਅਪਣਾ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰਨ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਅਪਣੇ ਹੱਥ 'ਚ ਗੁਟਕਾ ਸਾਹਿਬ ਲੈ ਕੇ ਕਸਮ ਖਾਧੀ ਸੀ ਕਿ ਜਦ ਉਨ੍ਹਾਂ ਦੀ ਸਰਕਾਰ ਆਏਗੀ ਤਾਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ ਪਰ ਹਾਲੇ ਤਕ ਕੁੱਝ ਨਹੀਂ ਹੋਇਆ। ਇਸੇ ਗੱਲ ਨੂੰ ਵੇਖਦਿਆਂ ਸਮਾਜਿਕ ਨੁਮਾਇੰਦਿਆਂ ਅਤੇ ਰਾਜਨੀਤਕ ਪਾਰਟੀ ਦੇ ਆਗੂਆਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ 1 ਜੂਨ 2018 ਦਿਨ ਸ਼ੁਕਰਵਾਰ ਨੂੰ ਉਨ੍ਹਾਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸੰਧਵਾਂ ਨੇ ਕਿਹਾ ਕਿ ਬਰਗਾੜੀ ਕਾਂਡ ਅਤੇ ਮੌੜ ਬੰਬ ਕਾਂਡ ਦੇ ਦੋਸ਼ੀਆਂ ਦਾ ਨਾ ਫੜੇ ਜਾਣਾ ਸਿੱਧ ਕਰਦਾ ਹੈ ਕਿ ਅਕਾਲੀ ਅਤੇ ਕਾਂਗਰਸੀਆਂ 'ਚ ਕੋਈ ਫ਼ਰਕ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਸਾਰੇ ਧਰਮਾਂ ਦੇ ਸਾਂਝੇ ਹਨ। ਸਭ ਧਰਮਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬਰਗਾੜੀ ਪੁੱਜਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਇਕੱਠ ਨੂੰ ਕਿਸੇ ਇੱਕ ਧਰਮ, ਇੱਕ ਪਾਰਟੀ ਦਾ ਸਮਾਗਮ ਨਾ ਸਮਝਿਆ ਜਾਵੇ ਕਿਉਂਕਿ ਗੁਰੂ ਗ੍ਰੰਥ ਸਾਹਿਬ ਜੀ ਪੂਰੀ ਮਾਨਵਤਾ ਦੇ ਰਹਿਬਰ ਹਨ।