ਸਿੱਖ ਆਗੂ ਦਾ ਕਤਲ ਚਿੰਤਾ ਦਾ ਵਿਸ਼ਾ: ਆਰਐਸਐਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਾਕਿਸਤਾਨ ਦੇ ਖੈਬਰ ਪਖਤੂਨਖ਼ਵਾ ਵਿਚ ਬੀਤੇ ਦਿਨ ਸਿੱਖ ਧਾਰਮਕ ਆਗੂ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ 52 ਸਾਲਾ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ...

Avtar Singh

ਨਵੀਂ ਦਿੱਲੀ,  ਪਾਕਿਸਤਾਨ ਦੇ ਖੈਬਰ ਪਖਤੂਨਖ਼ਵਾ ਵਿਚ ਬੀਤੇ ਦਿਨ ਸਿੱਖ ਧਾਰਮਕ ਆਗੂ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ 52 ਸਾਲਾ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਇਸ ਹਮਲੇ ਸਬੰਧੀ ਆਰਐਸਐਸਨ ਨੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਆਗੂਆਂ 'ਤੇ ਹੋ ਰਹੇ ਹਮਲੇ ਵੱਡੀ ਚਿੰਤਾ ਦਾ ਵਿਸ਼ਾ ਹਨ। ਜ਼ਿਕਰਯੋਗ ਹੈ ਕਿ  ਹਮਲੇ ਦੇ ਸਮੇਂ ਚਰਨਜੀਤ ਸਿੰਘ ਅਪਣੀ ਦੁਕਾਨ 'ਤੇ ਬੈਠੇ ਸਨ ਅਤੇ ਹਮਲਾਵਰ ਨੇ ਦੁਕਾਨ ਦੇ ਅੰਦਰ ਵੜ ਕੇ ਉਨ੍ਹਾਂ 'ਤੇ ਗੋਲੀ ਚਲਾਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਗੋਲੀ ਮਾਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਕਤਲਕਾਂਡ ਨੂੰ ਲੈ ਕੇ ਪਾਕਿਸਤਾਨ ਦੇ ਸਿੱਖਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਕਿਹਾ ਹੈ ਕਿ ਪਿਛਲੇ ਸਾਲ ਸਿੱਖ ਆਗੂ ਸ. ਸੇਵਨ ਸਿੰਘ ਦਾ ਵੀ ਕਤਲ ਕਰ ਦਿਤਾ ਗਿਆ ਸੀ।ਅਤੇ ਉਨ੍ਹਾਂ ਦੇ ਹਮਲਾਵਰ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਬਾਬਾ ਚਰਨਜੀਤ ਸਿੰਘ ਲੰਮੇਂ ਸਮੇਂ ਤੋਂ ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਰਹਿ ਰਹੇ ਸਿੱਖ ਕਾਫ਼ੀ ਡਰੇ ਹੋਏ ਮਹਿਸੂਸ ਕਰ ਰਹੇ ਹਨ।