ਸਿੱਖ ਸਿਧਾਂਤਾਂ ਦੇ ਉਲਟ ਗੁਰਦੁਆਰਾ ਸਾਹਿਬ ਦੇ ਰਸਤੇ ਦੇ ਗੇਟ 'ਚ ਲਗਾਈ ਗੁਰੂ ਨਾਨਕ ਦੇਵ ਜੀ ਦੀ ਮੂਰਤੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸਿੱਖ ਸੰਗਤਾਂ ਵੱਲੋਂ ਗੁਜਰਾਤ ਦੇ ਭਾਵ ਨਗਰ ਚੌਂਕ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਲਾਉਣ ਦਾ ਵਿਰੋਧ ਤੋਂ ਬਾਅਦ ਸ਼੍ਰੋਮਣੀ...

Gate

ਮਲੋਟ: ਸਿੱਖ ਸੰਗਤਾਂ ਵੱਲੋਂ ਗੁਜਰਾਤ ਦੇ ਭਾਵ ਨਗਰ ਚੌਂਕ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਲਾਉਣ ਦਾ ਵਿਰੋਧ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਖਲ ਪਿੱਛੋਂ ਇਸ ਨੂੰ ਰੋਕਣ ਦਾ ਮਾਮਲਾ ਸੁਰਖੀਆਂ ਦਾ ਵਿਸ਼ਾ ਬਣਾਇਆ ਹੋਇਆ ਹੈ। ਇਸੇ ਤਰ੍ਹਾਂ ਮਲੋਟ ਦੇ ਗੁਰੂ ਨਾਨਕ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਜਾਣ ਵਾਲੇ ਰਸਤੇ ਲਈ ਬਣਾਏ ਮੁੱਖ ਗੇਟ ‘ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਲਾਉਣ ਦਾ ਮਾਮਲਾ ਵੀ ਸਾਹਮਣੇ ਆ ਗਿਆ ਹੈ।

ਇਸ ਸਬੰਧੀ ਜਿੱਥੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰ ਇਸ ਦੀ ਜ਼ਿੰਮੇਵਾਰ ਇਕ ਦੂਜੇ ‘ਤੇ ਸੁੱਟ ਰਹੇ ਹਨ, ਉਥੇ ਕਮੇਟੀ ਦੇ ਜ਼ਿੰਮੇਵਾਰ ਅਕਾਲੀ ਆਗੂਆਂ ਵੱਲੋਂ ਇਸ ਨੂੰ ਗਲਤੀ ਨਾਲ ਲੱਗੀ ਹੋਣਾ ਦੱਸ ਰਹੇ ਹਨ। ਦੱਸ ਦਈਏ ਕਿ ਭਾਵੇਂ ਸਿੱਖ ਧਰਮ ਵਿਚ ਮੂਰਤੀ ਪੂਜਾ ਦਾ ਵਿਰੋਧ ਤੇ ਇਸ ਨੂੰ ਸਿੱਖ ਸਿਧਾਂਤਾਂ ਦੇ ਉਲਟ ਸਮਝਿਆ ਜਾਂਦਾ ਹੈ ਪਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਦੇ ਰਸਤੇ ਦੇ ਬਣਾਏ ਦਰਵਾਜ਼ੇ ‘ਤੇ ਕੇਂਦਰ ‘ਚ ਗੁਰੂ ਜੀ ਦੀ ਰੰਗਦਾਰ ਮੂਰਤੀ ਲਾ ਦਿੱਤੀ ਗਈ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਰੋਸ ਵੇਖਣ ਨੂੰ ਮਿਲਿਆ ਹੈ।

ਇਸ ਸਬੰਧੀ ਜਦੋਂ ਕਮੇਟੀ ਮੈਂਬਰਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਰੇ ਇਸ ਜ਼ਿੰਮੇਵਾਰੀ ਤੋਂ ਪਾਸਾ ਵੱਟਦੇ ਨਜ਼ਰ ਆਏ। ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ ਸਮੇਂ ਤੋਂ ਕਮੇਟੀ ਦੇ ਕੰਮਾਂ ‘ਚ ਸਰਗਰਮੀ ਘੱਟ ਕੀਤੀ ਹੋਈ ਹੈ ਪਰ ਉਹ ਤਾਂ ਗੁਰਦੁਆਰਾ ਸਾਹਿਬ ਅੰਦਰ ਲੱਗੀਆਂ ਤਸਵੀਰਾਂ ਦੇ ਵੀ ਵਿਰੁੱਧ ਹਨ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਰਗਰਮ ਮੈਂਬਰ ਅਕਾਲੀ ਐਮ.ਸੀ ਸੁਰਮੁੱਖ ਸਿੰਘ ਦਾ ਕਹਿਣਾ ਹੈ ਕਿ ਕਮੇਟੀ ਨੇ ਇਸ ਥਾਂ ‘ਤੇ ਲਾਉਣ ਲਈ ਖੰਡਾ ਸਾਹਿਬ ਬਣਾਉਣੇ ਦਿੱਤਾ ਸਨ ਪਰ ਉਹ ਗਲਤੀ ਨਾਲ ਇੱਥੇ ਮੂਰਤੀ ਲਾ ਗਏ ਹਨ, ਜਿਸ ਨੂੰ ਉਥੋਂ ਹਟਾਇਆ ਜਾ ਰਿਹਾ ਹੈ। 

ਇਥੇ ਹੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਘਟਨਾ ਵਾਪਰ ਚੁੱਕੀ ਹੈ ਜਿੱਥੇ ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇੱਕ ਚੌਂਕ 'ਚ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਸਥਾਪਿਤ ਕਰਨ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਇਸ ਦਾ ਸਖ਼ਤ ਨੋਟਿਸ ਲਿਆ ਗਿਆ ਸੀ ਤੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ। ਡਾ. ਰੂਪ ਸਿੰਘ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਸੀ, "ਸਿੱਖ 'ਸ਼ਬਦ' ਦਾ ਪੁਜਾਰੀ ਹੈ, ਮੂਰਤੀ ਦਾ ਨਹੀਂ। ਅਸੀਂ ਅਕਾਲ ਪੁਰਖ ਦੇ ਉਪਾਸਕ ਹਾਂ। ਗੁਰੂ ਨਾਨਕ ਦੇਵ ਜੀ ਦੀਆਂ ਅਜਿਹੀਆਂ ਮੂਰਤੀਆਂ ਬਣਾਉਣਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।