ਮੁੱਖ ਮੰਤਰੀ ਵਲੋਂ ਸ਼ਿਲੌਂਗ ਦੇ ਸਿੱਖਾਂ ਲਈ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿਖੇ ਹਾਲ ਹੀ ਵਿਚ ਹੋਈ ਹਿੰਸਾ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ..............

Captain Amarinder Singh

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿਖੇ ਹਾਲ ਹੀ ਵਿਚ ਹੋਈ ਹਿੰਸਾ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ ਦੇ ਨਿਰਮਾਣ ਲਈ 50  ਲੱਖ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗਆਈ ਵਿਚ ਆਏ ਸਿੱਖ ਸੰਗਤ ਦੇ ਵਫ਼ਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸ਼ਿਲੌਂਗ ਵਿਚ ਵਸੇ ਸਿੱਖਾਂ ਨੂੰ ਹਰ ਸੰਭਵ ਸਹਾਇਤਾ ਦਿਤੀ ਜਾਵੇਗੀ।

ਇਹ ਵਫ਼ਦ ਇਥੇ ਮੁੱਖ ਮੰਤਰੀ ਨੂੰ ਮਿਲਿਆ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਫ਼ਦ ਵਲੋਂ ਉਠਾਏ ਗਏ ਮੁੱਦਿਆਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਨੂੰ ਮੇਘਾਲਆ ਦੇ ਹਮਰੁਤਬਾ ਨਾਲ ਛੇਤੀ ਹੀ ਉਠਾਇਆ ਜਾਵੇਗਾ ਤਾਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਧਾਰਮਕ ਸਥਾਨਾਂ ਦੀ ਮਰਿਆਦਾ ਨੂੰ ਬਣਾਈ ਰਖਿਆ ਜਾ ਸਕੇ।