ਸਿੱਖਜ਼ ਫ਼ਾਰ ਜਸਟਿਸ ਵਲੋਂ ਲੰਡਨ ਵਿਖੇ 12 ਅਗੱਸਤ ਨੂੰ ਕੀਤਾ ਜਾ ਰਿਹੈ 'ਲੰਡਨ ਐਲਾਨਨਾਮਾ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮਨੁੱਖੀ ਅਧਿਕਾਰਾਂ ਅਤੇ ਪੰਜਾਬ ਦੀ ਆਜ਼ਾਦੀ ਲਈ ਸੰਘਰਸ਼ ਕਰ ਰਹੀ ਸੰਸਥਾ ਸਿੱਖਜ਼ ਫ਼ਾਰ ਜਸਟਿਸ ਵਲੋਂ ਰੈਫ਼ਰੰਡਮ 2020 ਦੀ ਲਹਿਰ ਨੂੰ ਅੱਗੇ ਤੋਰਦੇ ਹੋਏ..............

Board of 'London Declaration'

ਲੰਡਨ: ਮਨੁੱਖੀ ਅਧਿਕਾਰਾਂ ਅਤੇ ਪੰਜਾਬ ਦੀ ਆਜ਼ਾਦੀ ਲਈ ਸੰਘਰਸ਼ ਕਰ ਰਹੀ ਸੰਸਥਾ ਸਿੱਖਜ਼ ਫ਼ਾਰ ਜਸਟਿਸ ਵਲੋਂ ਰੈਫ਼ਰੰਡਮ 2020 ਦੀ ਲਹਿਰ ਨੂੰ ਅੱਗੇ ਤੋਰਦੇ ਹੋਏ 12 ਅਗੱਸਤ ਨੂੰ  ਬਰਤਾਨੀਆ ਦੀ ਧਰਤੀ 'ਤੇ “ਲੰਡਨ ਐਲਾਨਨਾਮਾ” ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੀ ਆਜ਼ਾਦੀ ਦਾ ਕੇਸ ਪੂਰੀ ਦੁਨੀਆਂ ਦੇ ਸਾਹਮਣੇ ਰਖਿਆ ਜਾਵੇਗਾ। ਜਿਵੇਂ-ਜਿਵੇਂ ਭਾਰਤ ਸਰਕਾਰ ਵਲੋਂ ਇਸ ਪ੍ਰੋਗਰਾਮ ਨੂੰ ਰੱਦ ਕਰਵਾਉਣ ਲਈ ਜ਼ੋਰ ਲਾਇਆ ਜਾ ਰਿਹਾ ਹੈ ਉਵੇਂ ਉਵੇਂ ਸਿੱਖ ਸੰਗਤਾਂ ਵਲੋਂ ਆਪ ਅੱਗੇ ਹੋ ਕੇ ਇਸ ਪ੍ਰੋਗਰਾਮ ਪ੍ਰਤੀ ਵੱਡਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਸੰਗਤਾਂ ਵਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ

ਵਾਲੇ ਲੰਡਨ ਐਲਾਨਨਾਮੇ ਦੇ ਵੱਡੇ ਬਿਲ ਬੋਰਡ ਸੈਂਟਰ ਲੰਡਨ ਦੇ ਪ੍ਰਮੁੱਖ ਸ਼ਹਿਰਾਂ ਸਮੇਤ ਯੂਕੇ ਦੇ ਦੂਜੇ ਵੱਡੇ ਸ਼ਹਿਰਾਂ ਵਿਚ ਆਮ ਦੇਖੇ ਜਾ ਸਕਦੇ ਹਨ ਜਿਸ ਕਾਰਨ ਪੂਰੇ ਭਾਰਤੀ ਸਿਸਟਮ ਅਤੇ ਏਜੰਸੀਆਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਰਹੀ ਹੈ। ਸਿੱਖਜ਼ ਫ਼ਾਰ ਜਸਟਿਸ ਦੀ ਟੀਮ ਵਲੋਂ ਦਿਤੀ ਜਾਣਕਾਰੀ ਮੁਤਾਬਕ ਯੂ ਕੇ ਦੇ ਸਮੂਹ ਗੁਰਦਵਾਰਿਆਂ ਦੇ ਨਾਲ ਨਾਲ ਪੂਰੇ ਯੂਰਪ ਭਰ ਵਿਚੋਂ ਵੀ ਸਿੱਖ ਸੰਗਤਾਂ ਬਸਾਂ ਤੇ ਹੋਰ ਸਾਧਨਾਂ ਰਾਹੀਂ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ। ਭਾਵੇਂ ਕਿ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸਿੱਖਜ਼ ਫ਼ਾਰ ਜਸਟਿਸ ਵਲੋਂ ਵੱਡੀ ਪੱਧਰ ਤੇ ਮੁਹਿੰਮ ਦਾ ਆਗ਼ਾਜ਼ ਕਰ ਦਿਤਾ ਗਿਆ ਹੈ

ਤੇ ਜਥੇਬੰਦੀ ਦੇ ਸੈਂਕੜੇ ਕਾਰਕੁੰਨ ਵੱਖ-ਵੱਖ ਟੀਮਾਂ ਬਣਾ ਕੇ ਯੂ ਕੇ ਯੂਰਪ ਵਿਚ ਕੰਮ ਕਰ ਰਹੇ ਹਨ ਉਥੇ ਹੀ ਸਿੱਖਜ਼ ਫ਼ਾਰ ਜਸਟਿਸ ਦੀ ਸਮੁੱਚੀ ਲੀਗਲ ਟੀਮ ਵਲੋਂ ਰਿਫ਼ਰੈਂਡਮ ਦੇ ਕਾਨੂੰਨੀ ਮਾਹਰਾਂ ਨਾਲ ਲੰਡਨ ਐਲਾਨਨਾਮੇ ਨੂੰ ਅੰਤਮ ਰੂਪ ਦਿਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਲੰਡਨ ਐਲਾਨਨਾਮੇ ਦੀ ਦੇਖ ਰੇਖ ਕਰ ਰਹੇ ਭਾਈ ਪਰਮਜੀਤ ਸਿੰਘ ਪੰਮਾ ਨੇ ਪੰਜਾਬ ਦੇ ਵਿਦਿਆਰਥੀਆ ਨੂੰ ਪੁਰ-ਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਵਿਦਿਆਰਥੀ ਸਿੱਖਜ਼ ਫ਼ਾਰ ਜਸਟਿਸ ਦੀ ਰਾਹਦਾਰੀ ਤੇ ਵੀਜ਼ਾ ਲਵਾ ਕੇ, ਇੰਡੀਅਨ ਏਅਰ ਲਾਈਨਜ਼ ਦਾ ਬਾਈਕਾਟ ਕਰ ਕੇ ਲੰਡਨ ਪ੍ਰੋਗਰਾਮ ਵਿਚ ਆਵੇਗਾ ਉਸ ਨੂੰ ਹਵਾਈ ਟਿਕਟ ਦਾ ਪੂਰਾ ਖ਼ਰਚ ਵਾਪਸ ਕੀਤਾ ਜਾਵੇਗਾ ਤੇ ਰਹਿਣ ਦਾ ਇੰਤਜ਼ਾਮ ਕੀਤਾ ਜਾਵੇਗਾ।