ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਤ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 20 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਬੰਦੀ-ਛੋੜ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਥਕ ਰਿਵਾਇਤ ਅਨੁਸਾਰ ਅਕਾਲ ਤਖ਼ਤ 'ਤੇ ਹੋਏ ਸਮਾਗਮ ਵਿਚ ਗੁਰੂ -ਕੀਆਂ ਲਾਡਲੀਆਂ ਫ਼ੌਜਾਂ (ਨਿਹੰਗ ਸਿੰਘ ਦਲਾਂ ਦੇ ਮੁਖੀਆਂ) ਨੂੰ ਸਨਮਾਨਤ ਕੀਤਾ। ਸਨਮਾਨ ਸਮਾਗਮ ਸਮੇਂ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਬੁੱਢਾ ਦਲ 96 ਕਰੋੜੀ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਿੱਧੀ ਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ ਵਲੋਂ ਬਾਬਾ ਨਾਗਰ ਸਿੰਘ, ਤਰਨਾ ਦਲ ਬਾਬਾ ਬਕਾਲਾ ਵਲੋਂ ਬਾਬਾ ਗੱਜਣ ਸਿੰਘ,

 ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਰਲੋਕ ਸਿੰਘ ਖਿਆਲਾ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਦਰਸ਼ਨ ਸਿੰਘ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਸਾਬ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਵੱਸਣ ਸਿੰਘ ਮੜ੍ਹੀਆਵਾਲਾ, ਬਾਬਾ ਵਰਿਆਮ ਸਿੰਘ ਮੜ੍ਹੀਆਵਾਲਾ, ਬਾਬਾ ਮਾਨ ਸਿੰਘ ਮੜ੍ਹੀਆਵਾਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਜਥੇਦਾਰ ਵਲੋਂ ਦੁਸ਼ਾਲਾ ਅਤੇ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਗਿਆ।