ਬਾਣੀ ਅਤੇ ਬਾਣੇ ਦੀ ਧਾਰਨੀ ਬਣੇ ਸੰਗਤ: ਗਿ. ਗੁਰਬਚਨ ਸਿੰਘ

ਪੰਥਕ, ਪੰਥਕ/ਗੁਰਬਾਣੀ



ਅਨੰਦਪੁਰ ਸਾਹਿਬ, 6 ਸਤੰਬਰ (ਸੁਖਵਿੰਦਰ ਪਾਲ ਸਿੰਘ ਸੁੱਖੂ, ਦਲਜੀਤ ਸਿੰਘ ਅਰੋੜਾ):  ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਭਾਈ ਜੀਵਨ ਸਿੰਘ ਸ਼ਹੀਦ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਤੱਪ ਅਸਥਾਨ ਵਿਖੇ ਉਨ੍ਹਾਂ ਦੇ ਵੰਸ਼ਜ ਸੰਤ ਬਾਬਾ ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ੍ਰੋਮਣੀ ਕਮੇਟੀ ਪ੍ਰਿੰ. ਸੁਰਿੰਦਰ ਸਿੰਘ ਆਦਿ ਨੇ ਭਾਈ ਜੈਤਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ।

ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਸੰਗਤ ਨੂੰ ਕਿਹਾ ਕਿ ਅਜਿਹੇ ਸੰਤਾਂ ਮਹਾਪੁਰਸ਼ਾਂ ਅਤੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੇ ਕੇ ਗੁਰੂ ਵਾਲੇ ਬਣੋ।   ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਮੋਹਣ ਸਿੰਘ ਢਾਹੇ, ਨਗਰ ਕੋਸਲ ਦੇ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਤਜਿੰਦਰ ਸਿੰਘ ਵਾਲੀਆ, ਸਵਰਣ ਸਿੰਘ ਚੰਡੀਗੜ੍ਹ, ਕੁਲਦੀਪ ਸਿੰਘ ਬੰਗਾ, ਬਲਵੀਰ ਸਿੰਘ ਚਾਨਾ, ਜਥੇਦਾਰ ਸੰਤੋਖ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ, ਗੁਰਅਵਤਾਰ ਸਿੰਘ ਚੰਨ, ਸੁਖਵਿੰਦਰ ਸਿੰਘ ਵੀਰ ਆਦਿ ਹਾਜ਼ਰ ਸਨ।
ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਵਾਲੀਆ, ਬਾਬਾ ਮਲਕੀਤ ਸਿੰਘ ਨਾਨਕਸਰ ਆਦਿ ਹਾਜ਼ਰ ਸਨ।