ਅੰਮ੍ਰਿਤਸਰ, 1 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਵੇਂ ਸਾਲ ਤੇ ਸਿਆਸੀ ਸਫ਼ਰ ਦੀ ਸ਼ੁਰੂਆਤ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਖੇੜਿਆਂ ਅਤੇ ਖ਼ੁਸ਼ਹਾਲੀਆਂ ਭਰਿਆ ਆਵੇ ਤਾਕਿ ਲੋਕ ਅਪਣਾ ਜੀਵਨ ਚੰਗੇ ਢੰਗ ਨਾਲ ਬਸਰ ਕਰ
ਸਕਣ। ਜਾਣਕਾਰੀ ਮੁਤਾਬਕ ਸ. ਸੁਖਬੀਰ ਸਿੰਘ ਬਾਦਲ ਨੇ ਸਥਾਨਕ ਅਕਾਲੀ ਆਗੂਆਂ ਪਾਸੋਂ ਇਥੋਂ ਦੇ ਸਿਆਸੀ, ਧਾਰਮਕ ਅਤੇ ਸਮਾਜਕ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਤਾਕਿ ਭਵਿੱਖ ਵਿਚ ਇਸ ਸਬੰਧੀ ਅਗਲੀ ਸਿਆਸੀ ਰਣਨੀਤੀ ਘੜੀ ਜਾ ਸਕੇ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਗੁਰਪ੍ਰਤਾਪ ਸਿੰਘ ਟਿੱਕਾ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਆਦਿ ਹਾਜ਼ਰ ਸਨ।