ਧਰਮ ਪ੍ਰਚਾਰ ਲਹਿਰ ਲਈ ਬਣਨਗੀਆਂ ਤਾਲਮੇਲ ਕਮੇਟੀਆਂ: ਲੌਂਗੋਵਾਲ

ਪੰਥਕ, ਪੰਥਕ/ਗੁਰਬਾਣੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਸਬੰਧੀ ਹੋਈ ਇਕੱਤਰਤਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਸਬੰਧੀ ਹੋਈ ਇਕੱਤਰਤਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਸਬੰਧੀ ਹੋਈ ਇਕੱਤਰਤਾ
ਸ੍ਰੀ ਅਨੰਦਪੁਰ ਸਾਹਿਬ, 30 ਜਨਵਰੀ (ਸੁਖਵਿੰਦਰਪਾਲ ਸਿੰਘ ਸੁੱਖੂ):   ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਧਰਮ ਪ੍ਰਚਾਰ ਲਹਿਰ ਨੂੰ ਪਿੰਡ ਪੱਧਰ ਤਕ ਪਹੁੰਚਾਉਣ ਲਈ ਗੁਰਸਿੱਖ ਨੌਜਵਾਨਾਂ ਦੀਆਂ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਪ੍ਰਚਾਰਕ ਜਥਿਆਂ ਨੂੰ ਪ੍ਰੋਗਰਾਮ ਉਲੀਕਣ ਵਿਚ ਸਹਾਇਤਾ ਕਰਨਗੀਆਂ। ਉਹ ਇਥੇ ਦੁਆਬਾ ਜ਼ੋਨ ਦੇ 6 ਜ਼ਿਲ੍ਹਿਆਂ ਅਤੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ, ਧਾਰਮਕ ਅਧਿਆਪਕਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਦਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਅਗਾਊਂ ਪ੍ਰੋਗਰਾਮਾਂ ਤਹਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕ ਸ਼੍ਰੇਣੀ ਨੂੰ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਇਸੇ ਤਹਿਤ 11 ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਨੂੰ ਇਕੱਲਾ ਸਟੇਜੀ ਪ੍ਰਚਾਰ ਤਕ ਹੀ ਸੀਮਿਤ ਨਹੀਂ ਰਖਿਆ ਜਾਵੇਗਾ ਸਗੋਂ ਜ਼ਮੀਨੀ ਪੱਧਰ 'ਤੇ ਸੱਥਾਂ, ਖੇਡ ਕਲੱਬਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਤਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤ ਤਕ ਪਹੁੰਚ ਕਰ ਕੇ ਗੁਰਮਤਿ ਫ਼ਲਸਫ਼ੇ ਦੇ ਪ੍ਰਸਾਰ ਲਈ ਕੰਮ ਕਰਨ।