ਕੁਹਾੜਾ/ਸਾਹਨੇਵਾਲ,
22 ਸਤੰਬਰ (ਮਹੇਸ਼ਇੰਦਰ ਸਿੰਘ ਮਾਂਗਟ) : ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ
ਜੰਡਿਆਲੀ ਦੇ ਧਾਰਮਕ ਸਥਾਨ 'ਤੇ ਸ਼ਰਾਬ ਪੀਣ ਤੋਂ ਰੋਕਣ ਵਾਲੇ ਵਿਅਕਤੀ ਦੀ ਚਾਰ ਵਿਅਕਤੀਆਂ
ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ
ਦੇ ਆਧਾਰ 'ਤੇ ਚਾਰ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ
ਹੈ।
ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਦੇ ਵਸਨੀਕ ਸੁਖਦੇਵ
ਸਿੰਘ ਨੇ ਦਸਿਆ ਕਿ ਪਿੰਡ ਦੇ ਧਾਰਮਕ ਸਥਾਨ ਬਾਬਾ ਗੁਰਬਖ਼ਸ਼ ਦਾਸ ਦੀ ਸਮਾਧ 'ਤੇ ਚਾਰ
ਵਿਅਕਤੀ ਜਗਤਪ੍ਰੀਤ ਸਿੰਘ, ਛਿੰਦਰਪਾਲ ਸਿੰਘ, ਬਲਦੇਵ ਸਿੰਘ, ਸਮਸ਼ੇਰ ਸਿੰਘ ਤੇ ਕਾਕਾ ਕਾਰ
ਵਿਚ ਬੈਠੇ ਸ਼ਰਾਬ ਪੀ ਰਹੇ ਸਨ, ਇਨ੍ਹਾਂ ਨੂੰ ਰੋਕਣ 'ਤੇ ਉਨ੍ਹਾਂ ਨੇ ਮੇਰੇ ਉਪਰ ਹਮਲਾ ਕਰ
ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀਆਂ ਅਤੇ ਜਾਂਦੇ ਹੋਏ ਮੇਰੀ ਜੇਬ
ਵਿਚੋਂ ਜਬਰੀ 23 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਸੁਖਦੇਵ ਸਿੰਘ ਦੇ ਬਿਆਨਾਂ
ਦੇ ਅਧਾਰ 'ਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਉਕਤ ਵਿਅਕਤੀਆ ਦੇ ਮਾਮਲਾ ਦਰਜ ਕਰ ਕੇ
ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਥਾਣੇ ਦੇ ਮੁਨਸ਼ੀ ਹਰਦੀਪ ਸਿੰਘ ਨੇ ਦਸਿਆ
ਕਿ ਮਾਮਲਾ ਆਪਸੀ ਰੰਜ਼ਸ ਦਾ ਲਗਦਾ ਹੈ। ਇਸ ਬਾਰੇ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਪਤਾ
ਲਗੇਗਾ ਕਿ ਅਸਲ ਮਾਮਲਾ ਕੀ ਹੈ।