ਦਿੱਲੀ ਵਿਧਾਨ ਸਭਾ ਦੀ ਗੈਲਰੀ ਵਿਚ ਲਗਾਈ ਜਾਵੇ ਭਾਈ ਰਣਧੀਰ ਸਿੰਘ ਦੀ ਤਸਵੀਰ

ਪੰਥਕ, ਪੰਥਕ/ਗੁਰਬਾਣੀ

ਨਵੀਂ ਦਿੱਲੀ, 31 ਜਨਵਰੀ (ਅਮਨਦੀਪ ਸਿੰਘ): ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਫ਼ੋਟੋ ਲਾਏ ਜਾਣ ਨੂੰ ਲੈ ਕੇ ਛਿੜੇ ਵਿਵਾਦ ਵਿਚਕਾਰ ਅੱਜ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਵਿਧਾਨ ਸਭਾ ਗੈਲਰੀ  ਵਿਚ ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਰਣਧੀਰ ਸਿੰਘ ਦੀ ਤਸਵੀਰ ਲਾਉਣ ਦੀ ਮੰਗ ਕਰ ਦਿਤੀ ਹੈ। ਇਸ ਮੰਗ ਬਾਰੇ ਦਿੱਲੀ ਕਮੇਟੀ ਨੇ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਚਿੱਠੀ ਲਿੱਖ ਕੇ ਜਾਣੂ ਕਰਵਾਇਆ ਹੈ।ਅੱਜ ਗੁਰਦਵਾਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿਚਲੇ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਭਾਈ ਰਣਧੀਰ ਸਿੰਘ ਵਰਗੀ ਸ਼ਖ਼ਸੀਅਤ ਦੇ ਹਿੰਦੋਸਤਾਨ ਦੇ ਇਤਿਹਾਸ ਵਿਚ ਲਾਸਾਨੀ ਯੋਗਦਾਨ ਕਰ ਕੇ ਉਨ੍ਹਾਂ ਦੀ ਤਸਵੀਰ ਵਿਧਾਨ ਸਭਾ ਵਿਚ ਹਰ ਹਾਲ ਵਿਚ ਲਗਾਈ ਜਾਣੀ ਚਾਹੀਦੀ ਹੈ। ਕੇਜਰੀਵਾਲ ਦੇ ਸਿੱਖ ਵਿਧਾਇਕਾਂ ਨੂੰ ਵੀ ਇਸ ਮੰਗ ਵਿਚ ਸਹਿਯੋਗ ਦੇਣਾ ਚਾਹੀਦਾ ਹੈ।