ਗੁਰਦਵਾਰਾ ਦਮਦਮਾ ਸਾਹਿਬ ਵਿਖੇ ਯਾਤਰੀ ਨਿਵਾਸ ਸੰਗਤ ਨੂੰ ਸਮਰਪਤ

ਪੰਥਕ, ਪੰਥਕ/ਗੁਰਬਾਣੀ

ਨਵੀਂ ਦਿੱਲੀ, 27 ਸਤੰਬਰ (ਸੁਖਰਾਜ ਸਿੰਘ): ਇਥੋਂ ਦੇ ਇਤਿਹਾਸਕ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਨਵੇਂ ਬਣੇ ਯਾਤਰੀ ਨਿਵਾਸ ਦੇ ਪਹਿਲੇ ਪੜਾਅ ਦਾ ਕੰਮ ਮੁਕੰਮਲ ਹੋ ਗਿਆ ਹੈ। ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਵਲੋਂ ਅਰਦਾਸ ਕਰਨ ਉਪ੍ਰੰਤ ਯਾਤਰੀ ਨਿਵਾਸ ਅੱਜ ਸੰਗਤ ਨੂੰ ਸਮਰਪਤ ਕੀਤਾ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਦੇ ਸਹਿਯੋਗ ਨਾਲ ਪਹਿਲਾਂ ਚਾਰ ਕਮਰੇ ਤੇ ਇਕ ਹਾਲ ਤਿਆਰ ਕੀਤਾ ਗਿਆ ਹੈ।
ਇਸ ਸਬੰਧੀ ਸ. ਜੀ.ਕੇ. ਨੇ ਦਸਿਆ ਕਿ ਨਿਜ਼ਾਮੁਦੀਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਹੋਣ ਕਰ ਕੇ ਯਾਤਰੀਆਂ ਵਲੋਂ ਲੰਮੇ ਸਮੇਂ ਤੋਂ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਯਾਤਰੀ ਨਿਵਾਸ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਥੇਬੰਧਕ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਕੌਂਸਲਰ ਪਰਮਜੀਤ ਸਿੰਘ ਰਾਣਾ ਆਦਿ ਮੌਜੂਦ ਸਨ।