ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ: ਬੀਰੇਨ ਸਿੰਘ

ਪੰਥਕ, ਪੰਥਕ/ਗੁਰਬਾਣੀ

ਇੰਫ਼ਾਲ, 2 ਫ਼ਰਵਰੀ (ਸਸਸ): ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਇੰਫ਼ਾਲ ਵਿਚ ਸਥਿਤ ਮੁੱਖ ਮੰਤਰੀ ਰਿਹਾਇਸ਼ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਾਲ ਨੂੰ ਸਮਰਪਤ ਕਰਵਾਏ ਗਏ ਇਕ ਸਾਮਗਮ ਵਿਚ ਉਨ੍ਹਾ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਮਣੀਪੁਰ ਦੇ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਨ ਲਈ ਪਾਰਟੀ ਦੇ ਅਪਣੇ ਸਾਥੀਆਂ ਨਾਲ ਗੱਲ ਕਰਨਗੇ।