ਜਲੰਧਰ , 6 ਨਵੰਬਰ (ਸਤਨਾਮ ਸਿੰਘ ਸਿੱਧੂ): ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548 ਸਾਲਾ ਪ੍ਰਕਾਸ਼ ਉਤਸਵ ਮਨਾ ਕੇ ਵਤਨ ਵਾਪਸ ਪਰਤਣ ਉਪ੍ਰੰਤ ਅਪਣਾ ਦੁਖ ਪ੍ਰਗਟਾਉਂਕਿਆਂ ਸ. ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ 1982 ਤੋ ਸ੍ਰੀ ਗੁਰੂ ਨਾਨਕ ਦੇਵ ਦੀ ਦਾ ਪ੍ਰਕਾਸ਼ ਉਤਸਵ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਅਤੇ ਗੁਰ ਕਾ ਅਟੁੱਟ ਲੰਗਰ ਵਰਤਾ ਕੇ ਮਨਾਇਆ ਜਾਂਦਾ ਰਿਹਾ ਪਰ ਆਰਐਸਐਸ ਦੇ ਆਦੇਸ਼ਾਂ ਤੇ ਪਹਿਲੀ ਵਾਰੀ ਅਜਿਹਾ ਨਾ ਕਰ ਕੇ ਰਾਸ਼ਟਰਪਤੀ ਰਾਮਨਾਥ ਗੋਵਿੰਦ ਨੇ ਇਹ ਸਪੱਸ਼ਟ ਕਰ ਦਿਤਾ ਹੈ ਕਿ ਉਹ ਧਰਮ ਨਿਰਪੱਖ ਨਹੀਂ, ਸਗੋਂ ਦੇਸ਼ ਵਿਚ ਹਿੰਦੂਤਵ ਰਾਸ਼ਟਰ ਦੀ ਪੁਸ਼ਤਪਨਾਹੀ ਕਰਦੇ ਹਨ।ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਪਟਨਾ
ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਸਿੱਖਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਹਿਲਾਂ ਆਰਐਸਐਸ ਨੇ 25 ਅਕਤੂਬਰ ਨੂੰ ਰਾਸ਼ਟਰੀ ਸਿੱਖ ਸੰਗਤ ਦੇ ਨਾਂਅ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਨੂੰ ਸਮਰਪਤ ਸਮਾਗਮਾਂ ਇਕ ਸਮਾਗਮ ਕਰਵਾਇਆ ਜਿਸ ਵਿਚ ਆਰਐਸਐਸ ਦੇ ਅਖੌਤੀ ਸਿੱਖਾਂ ਤੋਂ ਇਲਾਵਾ ਬਾਕੀ ਸਾਰੇ ਸਿੱਖਾਂ ਨੇ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਆਰਐਸਐਸ ਸਿੱਖਾਂ ਦੀ ਹਮਦਰਦ ਹੋਣ ਦਾ ਦਾਅਵਾ ਕਰ ਰਹੀ ਹੈ ਤੇ ਦੂਜੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਰਾਸ਼ਟਰਪਤੀ ਭਵਨ ਵਿਖੇ ਮਨਾਏ ਜਾਣ ਦੀ 35 ਸਾਲ ਪੁਰਾਣੀ ਪਰੰਪਰਾ ਨੂੰ ਤੋੜ ਕੇ ਸਾਬਤ ਕਰ ਦਿਤਾ ਹੈ ਕਿ ਆਰਐਸਐਸ ਦੇ ਮਨਸੂਬੇ ਦੇਸ਼ ਨੂੰ ਧਰਮ ਨਿਰਪੱਖ ਦਾ ਮਿਲੇ ਲਕਬ ਨੂੰ ਖੋਹਣ ਦੇ ਉਪਰਾਲੇ ਕੀਤੇ ਜਾ ਕਹੇ ਹਨ।