ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੰਥਕ, ਪੰਥਕ/ਗੁਰਬਾਣੀ

ਚੰਡੀਗੜ੍ਹ, 4 ਨਵੰਬਰ (ਸਰਬਜੀਤ ਢਿੱਲੋਂ) : ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ ਦੀਆਂ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਹੀ ਸਿੱਗ ਸੰਗਤ ਵਲੋਂ ਗੁਰਦੁਆਰਿਆਂ 'ਚ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਅਤੇ ਬੈਂਡ ਵਾਜਿਆਂ ਨਾਲ ਬਾਜ਼ਾਰ 'ਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਇਸ ਦੌਰਾਨ ਹਲਕੀ-ਫੁਲਕੀ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਉਪਰੰਤ ਪ੍ਰਸਿੱਧ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਨਾਨਕ ਸਾਹਿਬ ਦੇ ਸਮੁੱਚੇ ਫ਼ਲਸਫ਼ੇ 'ਤੇ ਆਧਾਰਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿਤਾ।