ਅੰਮ੍ਰਿਤਸਰ, 21 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਵਸ ਅੱਜ ਗੁਰਦਵਾਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸਮੇਂ ਭਾਈ ਜਰਨੈਲ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਹੁਕਮਨਾਮਾ ਗੁਰਦਵਾਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।