ਕਰਜ਼ਾ ਲੈ ਕੇ ਫ਼ਜ਼ੂਲਖ਼ਰਚੀ ਕਰਨਾ ਬੰਦ ਕਰੋ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 20 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) :  ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਕਿਹਾ ਕਿ ਸਮਾਜਕ ਰਸਮਾਂ ਸਾਦੇ ਢੰਗ ਨਾਲ ਨਿਭਾਈਆਂ ਜਾਣ ਅਤੇ ਦੇਖਾ-ਦੇਖੀ ਕਰਜ਼ੇ ਚੁੱਕ ਕੇ ਕੀਤੀ ਜਾ ਰਹੀ ਫ਼ਜ਼ੂਲਖ਼ਰਚੀ ਬੰਦ ਕੀਤੀ ਜਾਵੇ। ਅਜਿਹਾ ਹੋਣ ਨਾਲ ਫ਼ਜ਼ੂਲਖ਼ਰਚੀ ਘਟੇਗੀ ਅਤੇ ਮੌਜੂਦਾ ਸਮੇਂ ਵਿਚ ਹੋ ਰਹੀਆਂ ਕਿਸਾਨ ਖ਼ੁਦਕੁਸ਼ੀਆਂ ਨੂੰ ਵੀ ਠੱਲ੍ਹ ਪੈ ਸਕੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿ. ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀਛੋੜ ਦਿਵਸ ਦੀ ਮੁਬਾਰਕਬਾਦ ਦਿਤੀ।